ਨਵੀਂ ਦਿੱਲੀ (ਭਾਸ਼ਾ)- ਪੰਜਾਬ ਕਾਂਗਰਸ ਦੇ 3 ਸਾਬਕਾ ਨੇਤਾਵਾਂ ਨੂੰ ਕੇਂਦਰ ਸਰਕਾਰ ਨੇ ‘ਵਾਈ’ ਸ਼੍ਰੇਣੀ ਦੀ ਵੀ. ਆਈ. ਪੀ. ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਤਹਿਤ ਉਨ੍ਹਾਂ ਦੀ ਸੁਰੱਖਿਆ ’ਚ ਨੀਮ ਫ਼ੌਜੀ ਬਲਾਂ ਦੇ ਕਮਾਂਡੋ ਤਾਇਨਾਤ ਰਹਿਣਗੇ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਤਿੰਨ ਨੇਤਾਵਾਂ ’ਚੋਂ 2 ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਦੂਜੇ ਪੜਾਅ ਦੀ ਵੋਟਿੰਗ ਸ਼ੁਰੂ, ਨਿਰਮਲਾ ਸੀਤਾਰਮਨ ਨੇ ਵੀ ਪਾਈ ਵੋਟ
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਖਤਰੇ ਦਾ ਪਤਾ ਲੱਗਣ ’ਤੇ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਅਤੇ ਤਜਿੰਦਰ ਸਿੰਘ ਬਿੱਟੂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕਰਮਜੀਤ ਕੌਰ ਅਤੇ ਬਿੱਟੂ ਹਾਲ ਹੀ ਵਿਚ ਭਾਜਪਾ ’ਚ ਸ਼ਾਮਲ ਹੋਏ ਹਨ। ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਹਾਲ ਹੀ ’ਚ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਕਾਂਗਰਸ ਨੇ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਕਥਿਤ ਤੌਰ ’ਤੇ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਬਿਆਨ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਛਿੜੀ ਖਿੱਚੋਤਾਣ! ਸੀਨੀਅਰ ਲੀਡਰ ਨੇ ਬਣਾਈ ਦੂਰੀ, ਵਿਜੇ ਰੁਪਾਣੀ ਨੂੰ ਟਾਲਣੀ ਪਈ ਮੀਟਿੰਗ
ਵਿਕਰਮਜੀਤ ਦੀ ਮਾਤਾ ਕਰਮਜੀਤ ਕੌਰ ਚੌਧਰੀ 20 ਅਪ੍ਰੈਲ ਨੂੰ ਭਾਜਪਾ ’ਚ ਸ਼ਾਮਲ ਹੋਏ ਸਨ। ਇਸੇ ਦਿਨ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਅਤੇ ਕਾਂਗਰਸ ਸਕੱਤਰ ਬਿੱਟੂ ਵੀ ਭਾਜਪਾ ’ਚ ਸ਼ਾਮਲ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਹੁਣ BA ਹੋਵੇਗੀ 4 ਸਾਲਾਂ ’ਚ ਤੇ MA 1 ਸਾਲ ’ਚ
NEXT STORY