ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ 'ਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਾਰਟੀ ਦੇ ਨੇਤਾ ਰਹੇ ਵਿਨੋਦ ਕੁਮਾਰ ਬਿੰਨੀ ਤੋਂ ਸ਼ੁਰੂ ਹੋਇਆ ਦੋਸ਼ਾਂ ਦਾ ਦੌਰ ਅੱਜ ਤੱਕ ਜਾਰੀ ਹੈ। ਪਾਰਟੀ ਛੱਡਣ ਤੋਂ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਆਗੂਆ 'ਤੇ ਗੰਭੀਰ ਦੋਸ਼ ਲਾਏ ਸਨ। ਅਜਿਹਾ ਹੀ ਅੱਜ ਯਾਮਿਨੀ ਗੌਮਰ ਨੇ ਕੀਤਾ ਹੈ। ਯਾਮਿਨੀ ਗੌਮਰ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ 'ਤੇ ਪ੍ਰਾਈਵੇਟ ਲਿਮਟਿਡ ਕੰਪਨੀ ਬਣਾਉਣ ਦੇ ਦੋਸ਼ ਲਾਏ ਹਨ ਅਤੇ ਇਸ ਦੇ ਨਾਲ ਹੀ ਆਪਣੇ 2 ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਜ਼ਬਰਦਸਤੀ ਘਰ 'ਚ ਵੜ ਕੇ ਨੌਜਵਾਨ 'ਤੇ ਕੀਤਾ ਹਮਲਾ, ਹਾਲਤ ਗੰਭੀਰ
NEXT STORY