ਜਲੰਧਰ (ਪੁਨੀਤ)- ਸਾਲ 2022 ਹੁਣ ਅਲਵਿਦਾ ਕਹਿਣ ਦੇ ਦਰਵਾਜ਼ੇ 'ਤੇ ਖੜ੍ਹਾ ਹੈ। ਇਹ ਸਾਲ ਜਿੱਥੇ ਪੰਜਾਬ ਲਈ ਇਤਿਹਾਸਕ ਚੋਣ ਸਾਲ ਸੀ, ਉਥੇ ਹੀ ਜਲੰਧਰ ਦੇ ਲਤੀਫ਼ਪੁਰਾ ਦੀ ਗੂੰਜ ਵੀ ਦੇਸ਼-ਵਿਦੇਸ਼ ਵਿਚ ਗੂੰਜੀ। ਦਰਅਸਲ ਜਲੰਧਰ ਦੇ ਮਾਡਲ ਟਾਊਨ ਨਾਲ ਲੱਗਦੇ ਲਤੀਫ਼ਪੁਰਾ ’ਚ ਘਰਾਂ ’ਤੇ ਕਾਰਵਾਈ ਕੀਤੀ ਗਈ। ਇਹ ਘਟਨਾ ਦੇਸ਼-ਵਿਦੇਸ਼ ’ਚ ਮਸ਼ਹੂਰ ਹੋਈ। ਸੋਸ਼ਲ ਮੀਡੀਆ ’ਤੇ ਇਸ ਮਾਮਲੇ ਨਾਲ ਸਬੰਧਤ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓਜ਼ (ਸਮੱਗਰੀ) ਮੌਜੂਦ ਹਨ ਅਤੇ ਇਸ ਮਾਮਲੇ ’ਤੇ ਪ੍ਰਤੀਕਿਰਿਆਵਾਂ ਦਾ ਸਿਲਸਿਲਾ ਜਾਰੀ ਹੈ। ਇਸ ਘਟਨਾਕ੍ਰਮ ’ਤੇ ਨਜ਼ਰ ਮਾਰੀਏ ਤਾਂ 9 ਦਸੰਬਰ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ’ਤੇ ਜਲੰਧਰ ਦੇ ਇੰਪਰੂਵਮੈਂਟ ਟਰੱਸਟ ਨੇ ਕਾਰਵਾਈ ਕਰਦੇ ਹੋਏ ਲਤੀਫਪੁਰਾ ’ਚ ਲੋਕਾਂ ਦੇ ਘਰਾਂ ’ਤੇ ਡਿੱਚ ਮਸ਼ੀਨ ਚਲਾ ਦਿੱਤੀ।
ਇਹ ਵੀ ਪੜ੍ਹੋ : ਸੁਖਬੀਰ ਨੂੰ ਲੋਕ ਘਰੋਂ ਬਾਹਰ ਨਹੀਂ ਨਿਕਲਣ ਦਿੰਦੇ ਸਨ, ਅਸੀਂ 24 ਘੰਟੇ ਕਰ ਰਹੇ ਹਾਂ ਜਨਤਾ ਦੀ ਸੇਵਾ: ਗੁਰਮੀਤ ਖੁੱਡੀਆਂ
ਲੋਕਾਂ ਦਾ ਤਰਕ ਹੈ ਕਿ ਉਹ ਆਜ਼ਾਦੀ ਦੇ ਸਮੇਂ ਦੌਰਾਨ ਇਥੇ ਆ ਕੇ ਵਸੇ ਸਨ ਅਤੇ ਇੰਪਰੂਵਮੈਂਟ ਟਰੱਸਟ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਘਰਾਂ ਨੂੰ ਢਾਹ ਦਿੱਤਾ ਹੈ, ਜਿਸ ਕਾਰਨ ਉਹ ਬੇਘਰ ਹੋ ਗਏ ਹਨ। ਘਟਨਾ ਤੋਂ ਬਾਅਦ ਇਸ ਪੂਰੇ ਮਾਮਲੇ ਨੇ ਸਿਆਸੀ ਮੋੜ ਲੈ ਲਿਆ ਅਤੇ ਵਿਰੋਧੀ ਧਿਰਾਂ ਨੇ ਇਸ ਮਾਮਲੇ ਨੂੰ ਜ਼ੋਰ-ਸ਼ੋਰ ਨਾਲ ਉਠਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ।
ਇਸ ਕਾਰਵਾਈ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲਤੀਫ਼ਪੁਰਾ ਵੱਲ ਰੁਖ਼ ਕੀਤਾ ਅਤੇ ਲੋਕਾਂ ਨਾਲ ਦੁੱਖ਼ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆਈਆਂ, ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ। ਲੋਕਾਂ ਦੀ ਮਦਦ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਇਹ ਮਾਮਲਾ ਇੰਨਾ ਮਸ਼ਹੂਰ ਹੋ ਚੁੱਕਾ ਹੈ ਕਿ ਵਿਦੇਸ਼ਾਂ ’ਚ ਬੈਠੇ ਲੋਕ ਆਪਣੇ ਰਿਸ਼ਤੇਦਾਰਾਂ ਨੂੰ ਇਸ ਮਾਮਲੇ ਬਾਰੇ ਪੁੱਛਦੇ ਨਜ਼ਰ ਆਉਂਦੇ ਹਨ। ਦਸੰਬਰ ਮਹੀਨੇ ’ਚ ਵਾਪਰੀ ਇਹ ਘਟਨਾ ਪੂਰੇ ਸਾਲ ਦੀਆਂ ਵੱਡੀਆਂ ਘਟਨਾਵਾਂ ’ਚ ਅਹਿਮ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : 11 ਸਾਲਾਂ ਤੋਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ, ਸੀਤ ਲਹਿਰ ਨੇ ਠੁਰ-ਠੁਰ ਕਰਨੇ ਲਾਏ ਲੋਕ
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, ਲੋਹੀਆਂ ਖ਼ਾਸ ਦੇ ਨੌਜਵਾਨ ਦੀ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੁਖਬੀਰ ਨੂੰ ਲੋਕ ਘਰੋਂ ਬਾਹਰ ਨਹੀਂ ਨਿਕਲਣ ਦਿੰਦੇ ਸਨ, ਅਸੀਂ 24 ਘੰਟੇ ਕਰ ਰਹੇ ਹਾਂ ਜਨਤਾ ਦੀ ਸੇਵਾ: ਗੁਰਮੀਤ ਖੁੱਡੀਆਂ
NEXT STORY