Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    12:07:05 PM

  • pargat singh on raja warring

    ਚੰਨੀ ਧੜੇ ਦੀ ਮੀਟਿੰਗ 'ਚ ਰਾਜਾ ਵੜਿੰਗ ਨੂੰ ਨਾ...

  • big reshuffle 8 lawyers transferred in punjab see names in the list

    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ...

  • trai truecaller will not be able to block ban specific series as spam

    TRAI ਦਾ ਫੈਸਲਾ : Truecaller ਬਲਾਕ ਨਹੀਂ ਕਰ...

  • red fort threat call

    ਬੰਬ ਨਾਲ ਉਡਾ ਦੇਵਾਂਗੇ ਲਾਲ ਕਿਲ੍ਹਾ! ਧਮਕੀ ਭਰੀ ਕਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇ

PUNJAB News Punjabi(ਪੰਜਾਬ)

Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇ

  • Edited By Shivani Attri,
  • Updated: 24 Dec, 2022 06:58 PM
Jalandhar
year ender 2022 special news punjab political
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਸਾਲ 2022 ਦੇ ਖ਼ਤਮ ਹੋਣ ਵਿਚ ਕੁਝ ਹੀ ਦਿਨ ਬਚੇ ਹਨ। ਇਸ ਸਾਲ ਜਿੱਥੇ ਪੰਜਾਬ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੁਰੀ, ਖ਼ਿਡਾਰੀ ਸੰਦੀਪ ਨੰਗਲ ਅੰਬੀਆਂ, ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਾਪਰੀਆਂ, ਉਥੇ ਹੀ ਪੰਜਾਬ ਦੀ ਰਾਜਨੀਤੀ ਵਿਚ ਵੀ ਕਈ ਵੱਡੇ ਬਦਲਾਅ ਅਤੇ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲੇ। ਇਸ ਸਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ 'ਆਪ' ਦੀ ਹਨੇਰੀ ਆਈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਵਿਚ ਆ ਕੇ ਰਵਾਇਤੀ ਪਾਰਟੀਆਂ ਤੱਕ ਦਾ ਸਫ਼ਾਇਆ ਕਰ ਦਿੱਤਾ ਸੀ। ਇਸ ਦੇ ਇਲਾਵਾ ਹੋਰ ਵੀ ਕਈ ਅਜਿਹੇ ਮੁੱਦੇ ਸਾਹਮਣੇ ਆਏ, ਜਿਸ ਦੇ ਕਾਰਨ ਪੰਜਾਬ ਦੀ ਰਾਜਨੀਤੀ ਚਰਚਾ ਵਿਚ ਰਹੀ। ਆਓ ਜਾਣਦੇ ਪੰਜਾਬ ਦੀ ਸਿਆਸਤ ਵਿਚ ਸਾਲ 2022 ਵਿਚ ਵਾਪਰੀਆਂ ਵੱਡੀਆਂ ਘਟਨਾਵਾਂ ਬਾਰੇ 

ਚਰਚਾ 'ਚ ਰਿਹਾ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਹੋਈ ਕੋਤਾਹੀ ਦਾ ਮੁੱਦਾ 

ਇਸ ਸਾਲ ਪੀ. ਐੱਮ. ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਸਰਕਾਰ ਤੋਂ ਹੋਈ ਕੋਤਾਹੀ ਕਾਰਨ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਸਾਲ ਦੀ ਸ਼ੁਰੂਆਤ ਵਿਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨ ਆਏ ਸਨ ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੋਤਾਹੀ ਕਾਰਨ ਪੀ. ਐੱਮ. ਨੂੰ ਬਿਨ੍ਹਾਂ ਰੈਲੀ ਕੀਤੇ ਵਾਪਸ ਮੁੜਨਾ ਪਿਆ ਸੀ। ਇਥੇ ਇਹ ਦੱਸਣਯੋਗ ਹੈ ਕਿ ਉਸ ਵੇਲ੍ਹੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ। ਉਸ ਸਮੇਂ ਕਾਂਗਰਸ ਸਰਕਾਰ ਅਤੇ ਚੰਨੀ ਦੀ ਕਾਰਗੁਜ਼ਾਰੀ ਉੱਤੇ ਕਈ ਸਵਾਲ ਖੜ੍ਹੇ ਹੋਏ ਸਨ। 

ਇਹ ਵੀ ਪੜ੍ਹੋ : ਜਲੰਧਰ: ਸ਼ਾਲ ਨਾਲ ਗਲਾ ਘੁੱਟ ਕੇ ਨਾਨੀ ਨੂੰ ਦੋਹਤੇ ਨੇ ਦਿੱਤੀ ਸੀ ਬੇਰਹਿਮ ਮੌਤ, ਗ੍ਰਿਫ਼ਤਾਰ ਮੁਲਜ਼ਮਾਂ ਨੇ ਖੋਲ੍ਹੇ ਰਾਜ਼

PunjabKesari

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਈ 'ਆਪ' ਦੀ ਹੂੰਝਾ ਫੇਰ ਜਿੱਤ

ਇਸ ਸਾਲ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ ਅਤੇ ਇਸ ਦੌਰਾਨ ਰਵਾਇਤੀ ਪਾਰਟੀਆਂ ਅਕਾਲੀ ਦਲ, ਭਾਜਪਾ, ਕਾਂਗਰਸ ਪਾਰਟੀ ਦੀ ਆਮ ਆਦਮੀ ਪਾਰਟੀ ਨਾਲ ਜ਼ਬਰਦਸਤ ਟੱਕਰ ਵੇਖਣ ਨੂੰ ਮਿਲੀ ਸੀ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋ ਗਏ ਸਨ ਅਤੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਭਾਜਪਾ ਦਾ ਸਮਰਥਨ ਕੀਤਾ ਸੀ ਹਾਲਾਂਕਿ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਭਾਜਪਾ ਜੁਆਇਨ ਕਰ ਲਈ ਸੀ। ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਰਹੀ ਭਾਜਪਾ ਪਾਰਟੀ ਦਾ ਰਿਸ਼ਤਾ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਟੁੱਟਿਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਨੇ ਵੱਖ-ਵੱਖ ਚੋਣ ਲੜੀ ਸੀ। ਚੋਣਾਂ ਦੌਰਾਨ ਅਕਾਲੀ ਦਲ ਨੇ ਆਪਣੀ ਨਵੀਂ ਭਾਈਵਾਲ ਬਹੁਜਨ ਸਮਾਜ ਪਾਰਟੀ ਲੱਭ ਲਈ ਸੀ। ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਪਲਟਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 92 ਸੀਟਾਂ ਹਾਸਲ ਕੀਤੀਆਂ ਸਨ ਅਤੇ ਵੱਡੀਆਂ ਪਾਰਟੀਆਂ ਨੂੰ ਮਾਤ ਦੇ ਕੇ ਹਰਾਇਆ ਸੀ। 

PunjabKesari

ਇਹ ਵੀ ਪੜ੍ਹੋ : ਪਤੰਗ ਉਡਾਉਂਦਿਆਂ ਵਾਪਰੇ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਦੋ ਭੈਣਾਂ ਦੇ 14 ਸਾਲਾ ਇਕਲੌਤੇ ਭਰਾ ਦੀ ਮੌਤ

ਸਿੱਧੂ ਮੂਸੇਵਾਲਾ ਦਾ ਕਤਲ ਦਾ ਮੁੱਦਾ ਰਿਹਾ ਚਰਚਾ ਦਾ ਵਿਸ਼ਾ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਸੀਟ ਤੋਂ ਚੋਣ ਲੜੇ ਅਤੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦਾ ਮਾਨਸਾ ਵਿਖੇ 29 ਮਈ 2022 ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੁਸੇਵਾਲਾ ਦੇ ਕਤਲ ਮਗਰੋਂ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਘਿਰਣੀ ਸ਼ੁਰੂ ਹੋ ਗਈ ਸੀ ਅਤੇ ਕਾਨੂੰਨ ਵਿਵਸਥਾ 'ਤੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਗਏ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਹੁਣ ਤੱਕ 35 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। 

PunjabKesari

ਇਸ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਵੀ ਰਿਹਾ ਚਰਚਾ ਦਾ ਵਿਸ਼ਾ

ਪੰਜਾਬ ਦੀ ਸੱਤਾ ਹਾਸਲ ਕਰਨ ਮਗਰੋਂ ਮੁੱਖ ਮੰਤਰੀ ਭਗੰਵਤ ਮਾਨ ਜਲਦੀ ਹੀ ਵਿਆਹ ਦੇ ਬੰਧਨ ਵਿਚ ਬੱਝ ਗਏ ਸਨ।  7 ਜੁਲਾਈ 2022 ਨੂੰ ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਨਾਲ ਧਾਰਮਿਕ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਦੇ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਕਈ ਹੋਰ ਸਿਆਸੀ ਨੇਤਾਵਾਂ ਸਣੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਵਿਆਹ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਸੀ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ। 

ਇਹ ਵੀ ਪੜ੍ਹੋ :  ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ

PunjabKesari

ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ ਰਹੇ CM ਮਾਨ, ਮੰਤਰੀ ਸਿੰਗਲਾ ਨੂੰ ਕੀਤਾ ਬਰਖ਼ਾਸਤ 

ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਪਨਾਇਆ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ 'ਤੇ ਵੱਡੀ ਕਾਰਵਾਈ ਕੀਤੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਭਗਵੰਤ ਮਾਨ ਨੇ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ। ਇਥੇ ਦੱਸਣਯੋਗ ਹੈ ਕਿ ਵਿਜੇ ਸਿੰਗਲਾ ਨੇ ਮਾਨਸਾ ਤੋਂ ਪੰਜਾਬੀ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਹਰਾਇਆ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਪਟਿਆਲਾ ਜੇਲ੍ਹ ਜਾਣਾ ਪਿਆ ਸੀ ਅਤੇ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ। 8 ਜੁਲਾਈ 2022 ਨੂੰ ਵਿਜੇ ਸਿੰਗਲਾ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ।

PunjabKesari

ਬਿਕਰਮ ਸਿੰਘ ਮਜੀਠੀਆ ਪੁੱਜੇ ਜੇਲ੍ਹ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਦੇ ਦੋਸ਼ਾਂ ਤਹਿਤ ਜੇਲ੍ਹ ਜਾਣਾ ਪਿਆ ਸੀ। ਹਾਲਾਂਕਿ ਅਗਸਤ ਮਹੀਨੇ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਡਰੱਗ ਮਾਮਲੇ 'ਚ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਰਹੇ।

PunjabKesari

ਨਵਜੋਤ ਸਿੰਘ ਸਿੱਧੂ ਨੂੰ ਹੋਈ ਜੇਲ੍ਹ 

ਨਵਜੋਤ ਸਿੰਘ ਸਿੰਘ ਸਿੱਧੂ ਦੀ ਕਿਸਮਤ ਦੇ ਸਿਤਾਰੇ ਵੀ ਇਸ ਸਾਲ ਧੁੰਦਲੇ ਪਏ ਰਹੇ। ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ 'ਚ ਮਈ ਮਹੀਨੇ ਵਿਚ ਜੇਲ੍ਹ ਜਾਣਾ ਪਿਆ ਅਤੇ ਅਜੇ ਤੱਕ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਲਦੀ ਹੀ ਅਗਲੇ ਮਹੀਨੇ 26 ਜਨਵਰੀ ਨੂੰ ਯਾਨੀ ਕਿ ਗਣਤੰਤਰ ਦਿਵਸ ਮੌਕੇ ਜੇਲ੍ਹ ਵਿਚੋਂ ਬਾਹਰ ਆਉਣਗੇ। 

PunjabKesari

ਸਾਬਕਾ ਮੰਤਰੀਆਂ ਉੱਤੇ ਪੰਜਾਬ ਵਿਜੀਲੈਂਸ ਦੀ ਡਿੱਗੀ ਗਾਜ 

ਇਸ ਸਾਲ ਸਾਬਕਾ ਮੰਤਰੀਆਂ 'ਤੇ ਪੰਜਾਬ ਵਿਜੀਲੈਂਸ ਦੀ ਗਾਜ ਵੀ ਡਿੱਗਦੀ ਨਜ਼ਰ ਆਈ। ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਅਜਿਹੇ ਫਸੇ ਕਿ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ। ਉਥੇ ਹੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੀ ਕੜਿਕੀ 'ਚ ਫਸੇ ਹਾਲਾਂਕਿ ਜੇਲ੍ਹ ਤੋਂ ਬਚਣ ਲਈ ਉਨ੍ਹਾਂ ਕਈ ਹੱਥਕੰਢੇ ਅਪਣਾਏ ਪਰ ਅਜੇ ਤੱਕ ਫਿਲਹਾਲ ਬੂਰ ਪੈਂਦਾ ਵਿਖਾਈ ਨਹੀਂ ਦਿੱਤਾ। ਉਥੇ ਹੀ ਕੈਪਟਨ ਸਰਕਾਰ ਵੇਲੇ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੇ ਇਕ ਮਾਮਲੇ ਵਿੱਚ ਬਚਾਅ ਲਈ ਵਿਜਿਲੇਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜਿਲੈਂਸ ਟੀਮ ਨੇ ਉਨ੍ਹਾਂ ਨੂੰ ਪੇਸ਼ ਜਾਣ ਵਾਲੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਸੀ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਏ ਸਨ। ਹੁਣ ਰਿਸ਼ਵਤ ਦੇ ਮਾਮਲੇ ਵਿਚ ਸੁੰਦਰ ਸ਼ਾਮ ਅਰੋੜਾ ਜੇਲ੍ਹ ਵਿਚ ਬੰਦ ਹਨ। 

ਇਹ ਵੀ ਪੜ੍ਹੋ : 26 ਜਨਵਰੀ ਨੂੰ ਜੇਲ੍ਹ 'ਚੋਂ ਬਾਹਰ ਆਉਣਗੇ ਨਵਜੋਤ ਸਿੱਧੂ, ਮੋਦੀ ਸਰਕਾਰ ਦੀ ਵਿਸ਼ੇਸ਼ ਗਾਈਡ ਲਾਈਨ ਬਣੇਗੀ ਮਦਦਗਾਰ

PunjabKesari

ਮੂਸੇਵਾਲਾ ਦੇ ਕਤਲ ਮਗਰੋਂ 'ਆਪ' ਸਰਕਾਰ ਦਾ ਜ਼ਿਮਨੀ ਚੋਣ 'ਚ ਡਿੱਗਿਆ ਗ੍ਰਾਫ਼ 

ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਖਮਿਆਜ਼ਾ ਸੰਗਰੂਰ ਜ਼ਿਮਣੀ ਚੋਣਾਂ ਵਿਚ ਭੁਗਤਣਾ ਪਿਆ ਸੀ। 26 ਜੂਨ 2022 ਨੂੰ ਸੰਗਰੂਰ ਉੱਪ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਅਤੇ ਗਰਮ ਖਿਆਲੀ ਸਿਮਰਨਜੀਤ ਸਿੰਘ ਮਾਨ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ। ਸਰਕਾਰ ਬਣਾਉਣ ਮਗਰੋਂ ਕਰੀਬ 3 ਮਹੀਨਿਆਂ ਬਾਅਦ ਸੰਗਰੂਰ ਜ਼ਿਮਨੀ ਚੋਣ ਹਾਰਨਾ ਆਮ ਆਦਮੀ ਪਾਰਟੀ ਲਈ ਇਹ ਵੱਡਾ ਝਟਕਾ ਸੀ ਕਿਉਂਕਿ ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਸੀ। 

PunjabKesari

ਅਕਾਲੀ ਦਲ ਵੱਲੋਂ ਬੀਬੀ ਜਗੀਰ ਅਤੇ ਜਗਮੀਤ ਬਰਾੜ ਨੂੰ ਪਾਰਟੀ ਵਿਚੋਂ ਕੱਢਣਾ 

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਰਹੀ ਬੀਬੀ ਜਗੀਰ ਕੌਰ ਲਈ ਵੀ ਇਹ ਸਾਲ ਭਾਰੀ ਰਿਹਾ। ਅਕਾਲੀ ਦਲ ਖ਼ਿਲਾਫ਼ ਬਗਾਵਤ ਕਰਨ ਤੋਂ ਬਾਅਦ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਇਹ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ਤੋਂ ਪਹਿਲਾਂ ਲਿਆ ਗਿਆ ਸੀ। ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਜਿਤਾਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰਦਿਆਂ ਪਹਿਲਾਂ ਤਾਂ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਸੀ ਪਰ ਜਦ 48 ਘੰਟੇ ਵਿਚ ਅਜਿਹਾ ਕੋਈ ਜਵਾਬ ਨਾ ਆਇਆ ਤਾਂ ਜਵਾਬ ਦੇਣ ਦੀ ਮੋਹਲਤ ਦੇ ਘੰਟੇ ਵਧਦੇ ਗਏ। ਅਖੀਰ ਵਿਚ ਬੀਬੀ ਜਗੀਰ ਕੌਰ 7 ਨਵੰਬਰ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਗਿਆ ਅਤੇ ਅਕਾਲੀ ਦਲ ਵੱਲੋਂ ਬੀਬੀ ਜਗੀਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਦੇ ਇਲਾਵਾ ਅਕਾਲੀ ਦਲ ਦੀ ਪਾਰਟੀ ਨੇ ਸੀਨੀਅਰ ਆਗੂ ਜਗਮੀਤ ਬਰਾੜ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਨੂੰ ਲੈ ਕੇ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੀਤਾ ਹੈ। ਕਮੇਟੀ ਨੇ ਫ਼ੈਸਲਾ ਕੀਤਾ ਕਿ ਸੀ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਅਤੇ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਸਨ, ਲਿਹਾਜ਼ਾ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ।  

PunjabKesari

ਸੁਨੀਲ ਜਾਖੜ, ਫਤਿਹਜੰਗ ਬਾਜਵਾ ਸਣੇ ਕਈ ਆਗੂ ਹੋਏ ਭਾਜਪਾ 'ਚ ਸ਼ਾਮਲ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਸਮੇਤ ਕਈ ਆਗੂ ਭਾਦਪਾ ਵਿਚ ਚਲੇ ਗਏ ਸਨ। ਸੁਨੀਲ ਜਾਖੜ ਨੇ 19 ਮਈ ਨੂੰ ਭਾਜਪਾ ਜੁਆਇਨ ਕੀਤੀ ਸੀ, ਉਨ੍ਹਾਂ ਤੋਂ ਪਹਿਲਾਂ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ ਵਿੱਚ ਜਾ ਚੁੱਕੇ ਸਨ। ਇਸ ਸਾਲ ਫਤਿਹਜੰਗ ਬਾਜਵਾ, ਰਾਣਾ ਗੁਰਮੀਤ ਸੋਢੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਡਾ. ਰਾਜ ਕੁਮਾਰ ਵੇਰਕਾ ਅਤੇ ਸਤਿਕਾਰ ਕੌਰ ਵਰਗੇ ਕਈ ਦਿੱਗਜ ਨੇਤਾ ਭਾਜਪਾ ਵਿੱਚ ਸ਼ਾਮਲ ਹੋਏ। 

PunjabKesari

ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਦੇ ਮੁੱਦੇ ਕਾਰਨ ਚਰਚਾ 'ਚ ਰਹੇ ਜੋੜਾ ਮਾਜਰਾ  

ਇਸ ਸਾਲ ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨੂੰ ਲੈ ਕੇ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਚਰਚਾ ਵਿਚ ਰਹੇ। ਪੰਜਾਬ ਦੇ ਸਿਹਤ ਮੰਤਰੀ ਬਣਨ ਮਗਰੋਂ ਚੇਤਨ ਸਿੰਘ ਜੌੜਾਮਾਜਰਾ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕੀਤਾ ਸੀ। ਹਸਪਤਾਲ ਵਿੱਚ ਗੰਦਗੀ ਵੇਖ ਕੇ ਸਿਹਤ ਮੰਤਰੀ ਗੁੱਸੇ ਵਿੱਚ ਆ ਗਏ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈੱਡਾਂ ’ਤੇ ਲੇਟਣ ਲਈ ਕਿਹਾ ਸੀ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।
ਮੰਤਰੀ ਦੇ ਹੁਕਮਾਂ ਮਗਰੋਂ ਵੀ. ਸੀ. ਬੈੱਡ ’ਤੇ ਲੇਟ ਗਏ ਸਨ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਜਿੱਥੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਵੀ. ਸੀ. ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਸਨ। ਇਸ ਦੇ ਬਾਅਦ ਸਿਹਤ ਮੰਤਰੀ ਦੇ ਇਸ ਵਿਵਹਾਰ ਤੋਂ ਨਾਰਾਜ਼ ਵੀ. ਸੀ. ਡਾ: ਰਾਜ ਬਹਾਦਰ ਨੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਸੀ। 

ਇਹ ਵੀ ਪੜ੍ਹੋ : ਸਾਹਿਬਜ਼ਾਦਿਆਂ ਦੀ ਯਾਦ 'ਚ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ', ਕਰਵਾਏ ਜਾਣਗੇ ਕੁਇਜ਼ ਮੁਕਾਬਲੇ

PunjabKesari

ਰਾਜਪਾਲ ਤੇ ਪੰਜਾਬ ਸਰਕਾਰ ਵਿਚਾਲੇ ਵਾਈਸ ਚਾਂਸਲਰ ਦੀ ਨਿਯੁਕਤੀ ਸਣੇ ਕਈ ਮੁੱਦਿਆਂ 'ਤੇ ਫਸਿਆ ਪੇਚ 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਸਰਕਾਰ ਵਿਚਾਲੇ ਵਾਈਸ ਚਾਂਸਲਰ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਪੇਚ ਫਸਿਆ ਰਿਹਾ। ਦਰਅਸਲ ਪੰਜਾਬ ਸਰਕਾਰ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਡਾਂ. ਗੁਰਪ੍ਰੀਤ ਸਿੰਘ ਦਾ ਨਾਮ ਰਾਜਪਾਲ ਨੂੰ ਭੇਜਿਆ ਗਿਆ ਸੀ ਪਰ ਰਾਜਪਾਲ ਵੱਲੋਂ ਇਸ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਰਾਜਪਾਲ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ 3 ਨਾਵਾਂ ਦਾ ਇਕ ਪੈਨਲ ਭੇਜੇ ਜਿੰਨਾਂ ਵਿੱਚੋਂ ਇਕ ਨਾਮ ਦੀ ਚੌਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਕਿਸੇ ਇਕ ਨੂੰ ਨਿਯੁਕਤ ਕਰਕੇ ਨਹੀਂ ਭੇਜਿਆ ਜਾ ਸਕਦਾ। ਇਸ ਦੇ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਕੋਲੋਂ ਭਰੋਸਗੀ ਮਤੇ ਲਈ ਸਪੈਸ਼ਲ ਸੈਸ਼ਨ ਬੁਲਾਉਣ ਦੀ ਇਜਾਜ਼ਤ ਮੰਗੀ ਗਈ ਸੀ ਤਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਇਕ ਲੰਮਾ ਵਿਵਾਦ ਵੀ ਚੱਲਿਆ ਸੀ।

PunjabKesari

ਇਸ ਵਿਚਾਲੇ ਹੀ ਪੰਜਾਬ ਸਰਕਾਰ ਵੱਲੋਂ ਪਰਾਲੀ ਅਤੇ ਜੀ. ਐੱਸ. ਟੀ. ਦੇ ਮੁੱਦਿਆਂ ਨੂੰ ਲੈ ਕੇ ਦੋਬਾਰਾ ਸੈਸ਼ਨ ਦੀ ਇਜਾਜ਼ਤ ਮੰਗੀ ਗਈ ਸੀ, ਜਿਸ 'ਤੇ ਵੀ ਰਾਜਪਾਲ ਵੱਲੋਂ ਪਹਿਲਾ ਸਵਾਲ ਖੜ੍ਹੇ ਕੀਤੇ ਗਏ ਅਤੇ ਫਿਰ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਸੁਖਨਾ ਝੀਲ 'ਤੇ ਏਅਰ ਸ਼ੋਅ ਦੌਰਾਨ ਦੇਸ਼ ਦੀ ਰਾਸ਼ਟਰਪਤੀ ਪਹੁੰਚੇ ਸਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਹੋਣ ਕਾਰਨ ਵੀ ਰਾਜਪਾਲ ਵੱਲੋਂ ਮੁੱਖ ਮੰਤਰੀ 'ਤੇ ਸਵਾਲ ਚੁੱਕੇ ਗਏ ਸਨ। 

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਫ਼ਤਰ ਨੇ ਜਾਰੀ ਕੀਤੇ ਸਲਾਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Year Ender 2022
  • special news
  • punjab political
  • Year 2022
  • Year Ender
  • Bhagwant mann
  • sidhu moosewala
  • ਸੰਦੀਪ ਨੰਗਲ ਅੰਬੀਆਂ
  • ਸਿੱਧੂ ਮੂਸੇਵਾਲਾ
  • ਆਮ ਆਦਮੀ ਪਾਰਟੀ
  • ਸਰਕਾਰ
  • ਰਾਜਨੀਤੀ
  • ਸਿਆਸਤ

ਸੁਖਨਾ ਵਾਈਲਡ ਲਾਈਫ ਸੈਂਚੁਰੀ ’ਚ ਲੱਗਣਗੇ 20 ਟ੍ਰੈਪ ਕੈਮਰੇ, ਜੰਗਲੀ ਜੀਵਾਂ ਦੀ ਹਲਚਲ ਹੋਵੇਗੀ ਕੈਦ

NEXT STORY

Stories You May Like

  • young man brutally murdered
    ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • sidhu moosewala s father balkaur singh speaks on the allegations of encroachment
    "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
  • transfer of patwaris
    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
  • sri sahib two brother
    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargajj arrival in hong kong
      ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ...
    • fraud case
      ਲੋਨ ਕਰਵਾ ਕੇ ਦੇਣ ਬਦਲੇ 3 ਲੱਖ ਦੀ ਮਾਰੀ ਠੱਗੀ
    • only son young boy amritsar village
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ ਬੁਲਾ ਕੇ ਨੌਜਵਾਨ ਨੂੰ ਗੋਲੀਆਂ...
    • big announcement for july 14 in punjab
      ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
    • punjab bjp delegation meets governor
      ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ
    • will the punjab congress s infighting end today
      ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
    • changing political equations in barnala congress
      ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ...
    • late evening gunshots in batala
      ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • 2 youths die after being hit by tractor trolley
      ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
    • channi invites bhupesh baghel for a meeting
      ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼ ਬਘੇਲ ਨੂੰ ਭਲਕੇ ਮੀਟਿੰਗ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +