ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਬੇ 'ਚ ਠੰਡ ਨੂੰ ਲੈ ਕੇ ਪੀਲੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਜਲੰਧਰ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ 'ਚ 9 ਤੋਂ ਲੈ ਕੇ 11 ਦਸੰਬਰ ਤੱਕ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਇਸ ਤਬਦੀਲੀ ਦਾ ਕਾਰਨ ਬਣੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਤਾਪਮਾਨ ਵਧਿਆ ਹੈ। ਫਿਲਹਾਲ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 'ਪਾਣੀ 'ਚ ਚੁੰਨ੍ਹੀ ਖੁੱਲ੍ਹ ਗਈ ਤੇ ਸਰੀਆ ਵੱਜਣ ਮਗਰੋਂ...', ਹੱਥ ਬੰਨ੍ਹ ਨਹਿਰ 'ਚ ਸੁੱਟੀ ਧੀ ਦੇ ਵੱਡੇ ਖ਼ੁਲਾਸੇ
ਫ਼ਿਲਹਾਲ ਮੀਂਹ ਦੀ ਸੰਭਾਵਨਾ ਨਹੀਂ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਫ਼ਿਲਹਾਲ ਸੂਬੇ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਇਸ ਹਫ਼ਤੇ ਮੌਸਮ ਸਾਫ਼ ਰਹੇਗਾ। ਹਾਲਾਂਕਿ 13 ਦਸੰਬਰ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਤੇ ਹੋਰ ਮੈਦਾਨੀ ਇਲਾਕਿਆਂ ਵਿਚ ਵੀ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰਾਪਰਟੀ ਮਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਵੱਡੀ ਕਾਰਵਾਈ ਦੇ ਨਾਲ ਹੀ ਕੁਨੈਕਸ਼ਨ ਕੱਟਣ ਦੀ ਤਿਆਰੀ
ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਜ਼ਿਆਦਾ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਹਵਾਈ ਅੱਡੇ ਤੋਂ ਇੰਡੀਗੋ ਦੀਆਂ 9 ਉਡਾਣਾਂ ਰੱਦ, ਕਈ 30 ਤੋਂ 45 ਮਿੰਟ ਲੇਟ
NEXT STORY