ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ 'ਚ ਕੁਝ ਦਿਨ ਸੁਸਤ ਰਹਿਣ ਤੋਂ ਬਾਅਦ ਮਾਨਸੂਮ ਇਕ ਵਾਰ ਫਿਰ ਐਕਟਿਵ ਹੋ ਜਾਵੇਗਾ। ਇਸੇ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ 2 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਦਾ ਦਿਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਦਾ ਦਿਨ ਵੀ ਖੁਸ਼ਕ ਰਿਹਾ। ਜਿਸ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿਚ 5.9 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ 4.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਅੱਜ ਅੰਮ੍ਰਿਤਸਰ ਜਾਣਗੇ CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ
ਅਗਸਤ ਮਹੀਨੇ 'ਚ 8 ਫ਼ੀਸਦੀ ਜ਼ਿਆਦਾ ਬਾਰਿਸ਼ ਹੋਈ। ਪਰ ਸੀਜ਼ਨ ਅਜੇ ਵੀ 24 ਫ਼ੀਸਦੀ ਦੀ ਗਿਰਾਵਟ ਦਰਜ ਕਰ ਰਿਹਾ ਹੈ। ਇਸ ਦਾ ਅਸਰ ਅਗਲੇ ਸਾਲ ਦੇ ਬਿਜਲੀ ਉਤਪਾਦਨ ਅਤੇ ਸਿੰਚਾਈ 'ਤੇ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਵੀ ਨਾਮੁਮਕਿਨ ਹੈ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ 'ਚ ਵੱਡੀ ਅਪਡੇਟ
2 ਸਤੰਬਰ ਨੂੰ ਸਰਗਰਮ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ ਵਿਚ 2 ਸਤੰਬਰ ਨੂੰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ। ਹਾਲਾਂਕਿ ਇਸ ਦਿਨ ਚੰਡੀਗੜ੍ਹ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਸੰਭਾਵਨਾਵਾਂ 3 ਸਤੰਬਰ ਨੂੰ ਵੀ ਕਾਇਮ ਰਹਿਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਅੰਮ੍ਰਿਤਸਰ ਜਾਣਗੇ CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ
NEXT STORY