ਚੰਡੀਗੜ੍ਹ: ਪੰਜਾਬ 'ਚ ਮਾਨਸੂਨ ਦੀ ਰਫਤਾਰ ਹੌਲੀ ਪੈਣ ਕਾਰਨ ਕਈ ਇਲਾਕਿਆਂ 'ਚ ਲੋਕਾਂ ਨੂੰ ਫਿਰ ਤੋਂ ਗਰਮੀ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਪਹਾੜਾਂ 'ਤੇ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕੇ ਅਜੇ ਵੀ ਠੰਡੇ ਬਣੇ ਹੋਏ ਹਨ। ਤਾਜ਼ਾ ਜਾਣਕਾਰੀ ਮੁਤਾਬਤਕ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ, ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
ਪੰਜਾਬ 'ਚ ਆਉਣ ਵਾਲੇ ਤਿੰਨ ਦਿਨਾਂ ਦੀ ਗੱਲ ਕਰੀਏ, ਯਾਨੀ ਕਿ 10, 11 ਤੇ 12 ਅਗਸਤ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ ਅਤੇ ਹੋਸ਼ਿਆਰਪੁਰ 'ਚ ਕਿਸੇ ਵੀ ਸਮੇਂ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
NEXT STORY