ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਹੱਡ ਚੀਰਵੀਂ ਠੰਡ ਪੈਣੀ ਸ਼ੁਰੂ ਹੋ ਗਈ ਹੈ। ਲਗਾਤਾਰ ਸੀਤ ਲਹਿਰ ਦਾ ਕਹਿਰ ਵੱਧਣ ਲੱਗਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਅੱਜ ਤੋਂ ਲੈ ਕੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ 14 ਦਸੰਬਰ ਤੱਕ ਠੰਡ ਵਿਚ ਹੋਰ ਵਾਧਾ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਕਹਿਰ, ਫੌਗ ਵੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ਲਈ ਸੀਤ ਲਹਿਰ ਨੂੰ ਵੱਡੀ ਚਿਤਾਵਨੀ ਜਾਰੀ ਕੀਤੀ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਉਥੇ ਹੀ ਜੇਕਰ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ ਨੇੜੇ ਚੱਲ ਰਹੀ ਗੰਦੀ ਖੇਡ, ਪੈਸੇ ਦਿਓ ਸਭ ਮਿਲੇਗਾ! 200-200 'ਚ ਕੁੜੀਆਂ...
ਇਨ੍ਹਾਂ 9 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਦੀ ਲੋੜ ਹੈ।

ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਪਟਿਆਲਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News! ਆਦਮਪੁਰ ਏਅਰਪੋਰਟ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ
ਦੱਸਣਯੋਗ ਹੈ ਕਿ ਹਿਮਾਚਲ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਰੋਪੜ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਅਤੇ ਇਹ 8.6 ਡਿਗਰੀ ਸੈਲਸੀਅਸਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 6.1 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 9.2 ਡਿਗਰੀ ਸੈਲਸੀਅਸ, ਪਠਾਨਕੋਟ ਵਿਚ 5.6 ਡਿਗਰੀ ਸੈਲਸੀਅਸ, ਬਠਿੰਡਾ ਵਿਚ 5.8 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿਚ 3.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵੱਲੋਂ ਲੀਗਲ ਨੋਟਿਸ ਭੇਜਣ ਮਗਰੋਂ ਮਿੱਠੂ ਮਦਾਨ ਦਾ ਵੱਡਾ ਬਿਆਨ
ਪੰਜਾਬ 'ਚ ਭਖੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਰਾਜਾ ਵੜਿੰਗ ਦੀ ਖੁੱਲ੍ਹੀ ਚੁਣੌਤੀ (ਵੀਡੀਓ)
NEXT STORY