ਚੰਡੀਗੜ੍ਹ : ਪੰਜਾਬ 'ਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ ਅਤੇ ਧੁੱਪ ਖਿੜਨ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਪੰਜਾਬ ਅਤੇ ਚੰਡੀਗੜ੍ਹ 'ਚ ਇਕ ਵਾਰ ਫਿਰ ਯੈਲੋ ਕੋਲਡ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁੱਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : PRTC, ਪੰਜਾਬ ਰੋਡਵੇਜ਼ 'ਚ ਸਫ਼ਰ ਕਰਨ ਵਾਲਿਆਂ ਲਈ ਪਿਆ ਪੰਗਾ, ਆ ਗਈ ਨਵੀਂ Update (ਵੀਡੀਓ)
ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਅੱਜ ਕੜਾਕੇ ਦੀ ਧੁੱਪ ਨਿਕਲੇਗੀ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਆਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਹ 5 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।
ਇਹ ਵੀ ਪੜ੍ਹੋ : ਲੁਧਿਆਣਾ ’ਚ 31 ਕੇਂਦਰਾਂ ’ਤੇ ਹੋਵੇਗੀ CBSE 10ਵੀਂ-12ਵੀਂ ਦੀ ਪ੍ਰੀਖਿਆ, 31,000 ਪ੍ਰੀਖਿਆਰਥੀ ਹੋਣਗੇ ਅਪੀਅਰ
ਲੁਧਿਆਣਾ ਵਿੱਚ ਮੌਸਮ ਸਾਫ਼ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੋਹਾਲੀ ਵਿੱਚ ਧੁੱਪ ਨਿਕਲੇਗੀ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AGTF ਪੰਜਾਬ ਨੂੰ ਵੱਡੀ ਸਫ਼ਲਤਾ, ਅੱਤਵਾਦੀ ਲੰਡਾ ਤੇ ਰਿੰਦਾ ਦੇ 3 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY