ਜਲੰਧਰ (ਪੁਨੀਤ)–ਪੰਜਾਬ ’ਚ ਦੇਰੀ ਨਾਲ ਆਈ ਮਾਨਸੂਨ ਨੇ ਪਿਛਲੀਆਂ ਕੁਝ ਬਰਸਾਤਾਂ ਵਿਚ ਜ਼ੋਰਦਾਰ ਬਾਰਿਸ਼ ਕਰਦਿਆਂ ਗਰਮੀ ਤੋਂ ਰਾਹਤ ਦਿਵਾਈ ਹੈ। ਇਸੇ ਲੜੀ ’ਚ ਯੈਲੋ ਅਲਰਟ ਵਿਚਕਾਰ ਅਗਲੇ 3 ਦਿਨਾਂ ’ਚ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ 29 ਜੁਲਾਈ ਨੂੰ ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ ਆਦਿ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਬਚੇ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ, ਜਦਕਿ ਪੱਛਮੀ ਮਾਲਵਾ ’ਚ 30 ਅਤੇ 31 ਨੂੰ ਤੇਜ਼ ਬਾਰਿਸ਼ ਦੇ ਆਸਾਰ ਹਨ। ਦੂਜੇ ਪਾਸੇ ਪੂਰਬੀ ਮਾਲਵਾ ਵਿਚ 29 ਤੋਂ 31 ਤਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਉਧਾਰੇ ਮੰਗੇ 25 ਰੁਪਿਆਂ ਨੇ ਔਰਤਾਂ ਨੂੰ ਬਣਾਇਆ ਕਰੋੜਪਤੀ, ਜਾਣੋ ਕਿੰਝ ਪਲਟੀ ਕਿਸਮਤ ਦੀ ਬਾਜ਼ੀ
ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਹੋਵੇਗੀ ਅਤੇ ਕਈ ਜ਼ਿਲ੍ਹਿਆਂ ’ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਦੇ ਮੁਤਾਬਕ ਸ਼ਾਮ ਨੂੰ ਪਟਿਆਲਾ ਵਿਚ 35 ਡਿਗਰੀ, ਜਦਕਿ ਅੰਮ੍ਰਿਤਸਰ ’ਚ 34.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ ਸ਼ਹੀਦ ਭਗਤ ਸਿੰਘ ਨਗਰ ਵਿਚ 24.4 ਡਿਗਰੀ ਦਰਜ ਕੀਤਾ ਗਿਆ ਅਤੇ ਇਥੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤਕ ਰਿਕਾਰਡ ਹੋਇਆ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
ਕੈਨੇਡਾ 'ਚ ਹੋਈ ਜਵਾਨ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ, ਇਕੱਠਿਆਂ ਦਾ ਹੋਵੇਗਾ ਸਸਕਾਰ
NEXT STORY