ਪੱਟੀ(ਰਮਨ,ਸੌਰਭ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਵਾਰਡ ਨੰ: 2 ਪੱਟੀ ਦੇ ਨਿਵਾਸੀ ਚਮਕੌਰ ਸਿੰਘ ਦੇ ਘਰ ਪੁਲਸ ਵੱਲੋਂ ਪੀਲਾ ਪੰਜਾ ਚਲਾ ਕੇ ਘਰ ਨੂੰ ਢਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਨਸ਼ਾ ਤਸਕਰ ਚਮਕੌਰ ਸਿੰਘ ਉਰਫ ਚਮਕੂ ਪੁੱਤਰ ਕਸ਼ਮੀਰ ਸਿੰਘ ਵਾਰਡ ਨੰ: 2 ਪੱਟੀ ਦੇ ਘਰ ਬੁਲਡੋਜ਼ਰ ਚਲਾ ਕੇ ਘਰ ਨੂੰ ਢਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਇਸ ਦੌਰਾਨ ਬਾਕੀ ਜੋ ਵੀ ਨਸ਼ਾ ਵੇਚ ਰਹੇ ਹਨ ਉਨ੍ਹਾਂ ਨੂੰ ਵੱਡਾ ਸੰਦੇਸ਼ ਦਿੱਤਾ ਗਿਆ ਹੈ ਕਿ ਲੋਕਾਂ ਦੀ ਜ਼ਿੰਦਗੀ ਨਾਲ ਖੇਡਣਾ ਬੰਦ ਕੀਤਾ ਜਾਵੇ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਿਸ ਦੀ ਪੁਲਸ ਉਨ੍ਹਾਂ ਦੇ ਘਰ ਢਾਹੇਗੀ। ਐੱਸ.ਐੱਸ.ਪੀ. ਤਰਨ ਤਾਰਨ ਨੇ ਦੱਸਿਆ ਕਿ ਇਸ ਤੋਂ ਚਮਕੌਰ ਸਿੰਘ ਤੋਂ ਇਲਾਵਾ ਰਜੀਵ ਕੁਮਾਰ, ਸਾਜਨ ਕੁਮਾਰ, ਬੂਟਾ ਸਿੰਘ, ਧੀਰਾ ਸਿੰਘ, ਹੀਰਾ ਸਿੰਘ, ਮੇਵਾ ਸਿੰਘ, ਰਣਜੀਤ ਸਿੰਘ ਰਾਣਾ ਵਾਰਡ ਨੰ: 2 ਪੱਟੀ ਖਿਲਾਫ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਡੀ.ਐੱਸ.ਪੀ ਪੱਟੀ ਲਵਕੇਸ਼ ਤੋਂ ਇਲਾਵਾ ਤਰਨ ਤਾਰਨ ਜ਼ਿਲ੍ਹੇ ਦੀ ਭਾਰੀ ਫੋਰਸ ਹਾਜ਼ਰ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ ਸ਼ੁਰੂ ਹੋਇਆ 'ਨੌਤਪਾ', ਇਨ੍ਹਾਂ ਦਿਨਾਂ ਨੂੰ ਵਰੇਗੀ ਅੱਗ ਵਰਗੀ ਗਰਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਜ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼
NEXT STORY