ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਡਾ ਸਾਂਸੀਆਂ ਵਿਖੇ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਈ ਘਰਾਂ 'ਚ ਅੱਜ ਬੁਲਡੋਜ਼ਰ ਨਾਲ ਘਰ ਢਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਪ੍ਰਸ਼ਾਸਨ ਅਤੇ ਹੋਰ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਈ ਨਸ਼ਾ ਸੁਦਾਗਰ ਦੇ ਘਰਾਂ ਨੂੰ ਢੇਰ ਕੀਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਡੀਡਾ ਸਾਂਸੀਆਂ ਕਾਫੀ ਲੰਬੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਨਾਲ ਬਦਨਾਮ ਪਿੰਡ ਹੈ। ਜਾਣਕਾਰੀ ਅਨੁਸਾਰ 2024 ਵਿਚ ਵੀ ਇਸ ਪਿੰਡ ਦੇ ਨਜ਼ਦੀਕ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸਨ ਜੋ ਕਿ ਨਸ਼ੇ ਨਾਲ ਕੋਈ ਹੋਇਆ ਸਨ ਜਿਸ ਤੋ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਇਸ ਪਿੰਡ ਅੰਦਰ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਗਈ ਸੀ। ਗੱਲ ਕੀਤੀ ਜਾਵੇ ਤਾਂ ਇੱਥੇ ਜਿਆਦਾਤਰ ਨਸ਼ੇ ਦੇ ਸੁਦਾਗਰਾਂ ਵੱਲੋਂ ਨਹਿਰੀ ਵਿਭਾਗ ਦੀ ਜਗ੍ਹਾ 'ਤੇ ਆਪਣੇ ਘਰ ਬਣਾਏ ਹੋਏ ਹਨ। ਇਸ ਦੌਰਾਨ ਬੀਤੇ ਦਿਨਾਂ ਇਕ ਨਸ਼ੇ ਦੇ ਸੌਦਾਗਰ ਦਾ ਘਰ ਢਾਹਿਆ ਗਿਆ ਸੀ ਤੇ ਅੱਜ ਮੁੜ ਨਹਿਰੀ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇੱਕ ਹੋਰ ਘਰ ਨੂੰ ਢਾਇਆ ਗਿਆ ਹੈ। ਜੋ ਪਿੰਡ 'ਚ ਅੱਜ ਘਰ ਢਾਹਿਆ ਗਿਆ ਹੈ ਇਸ ਵਿਅਕਤੀ ਖਿਲਾਫ ਕਰੀਬ 21 ਮੁਕਦਮੇ ਦਰਜ ਸਨ ਜਿਸ ਵੱਲੋਂ ਆਪਣਾ ਘਰ ਕਾਫੀ ਸ਼ਾਹੀ ਰੂਪ ਨਾਲ ਬਣਾਇਆ ਹੋਇਆ ਸੀ। ਘਰ ਵਿੱਚ ਸਵਿਮਿੰਗ ਪੂਲ ਅਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਘਰ ਵਿੱਚ ਉਸਾਰੀ ਕੀਤੀ ਹੋਈ ਸੀ ਜਿਸ ਨੂੰ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਬਿਲਕੁਲ ਢਾਅ ਢੇਰੀ ਕਰ ਦਿੱਤਾ ਗਿਆ ਹੈ।
ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਅਦਿੱਤਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਕਿਸੇ ਨੂੰ ਨਹੀਂ ਬਖਸ਼ਿਆ ਜਾਏਗਾ ਅਤੇ ਪੁਲਸ ਵੱਲੋਂ ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੂਰੀ ਸਖਤੀ ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਟੀਮਾਂ ਰਾਹੀਂ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਧੰਦੇ ਨਾਲ ਜੁੜੇ ਹੋਏ ਲੋਕਾਂ ਖਿਲਾਫ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿ ਆਉਣ ਵਾਲੇ ਦਿਨਾਂ 'ਚ ਵੀ ਇਹ ਸਖਤੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਦੇ ਅਧਿਕਾਰੀ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੌਤ ਦਾ ਸਰਟੀਫਿਰੇਟ ਜਾਰੀ ਕਰਨ ਲਈ ਮੰਗੇ 30,000 ਰੁਪਏ, ਸਿਵਲ ਸਰਜਨ ਦਾ ਕਲਰਕ ਰੰਗੇ ਹੱਥੀਂ ਕਾਬੂ
NEXT STORY