ਗੁਰੂਹਰਸਹਾਏ (ਸਿਕਰੀ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਰੱਖਣ ਲਈ ਸੂਬੇ ’ਚ ਸੀ. ਐੱਮ. ਦੀ ਯੋਗਸ਼ਾਲਾ ਪ੍ਰਾਜੈਕਟ ਅਕਤੂਬਰ 2023 ’ਚ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਗੁਰੂਹਰਸਹਾਏ ਵਿਖੇ ਵੀ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਗ ਕਲਾਸਾਂ ’ਚ ਗੁਰੂਹਰਸਹਾਏ ਦੇ ਕਰੀਬ 500 ਦੇ ਕਰੀਬ ਵਾਸੀ ਯੋਗ ਕਰ ਕੇ ਲਾਭ ਲੈ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋ-ਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂਹਰਸਹਾਏ ਵਿਖੇ ਮੋਹਨ ਕੇ ਹਿਠਾੜ, ਗੋਲੂ ਕਾ ਮੋੜ, ਰੇਲਵੇ ਪਾਰਕ, ਸ਼ਿਵਾਲਿਆ ਮੰਦਰ, ਹੰਨੂਮਾਨ ਮੰਦਰ ’ਚ ਯੋਗ ਕਲਾਸ ਸਵੇਰੇ ਸ਼ਾਮ ਲੱਗਦੀਆਂ ਹਨ।
ਇਹ ਕਲਾਸਾਂ ਬਿਲਕੁਲ ਮੁਫ਼ਤ ’ਚ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਲਗਾਤਾਰ ਚੱਲ ਰਹੀਆਂ ਹਨ। ਅਜਿਹੀਆਂ ਯੋਗਸ਼ਾਲਾਵਾਂ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਦੀ ਯੋਗ ਕਲਾਸ ਦਾ ਲਾਭ ਜ਼ਰੂਰ ਲੈਣ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ’ਚ 15 ਟ੍ਰੇਨਰ ਨਿਯੁਕਤ, ਜਿਨ੍ਹਾਂ ’ਚੋਂ ਗੁਰੂਹਰਸਹਾਏ ਅੰਦਰ 3 ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ, ਜੋ ਜ਼ਿਲ੍ਹੇ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ’ਚ ਵੱਖ-ਵੱਖ ਥਾਵਾਂ ’ਤੇ ਸੀ. ਐੱਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ। ਇਨ੍ਹਾਂ ਵੱਲੋਂ ਯੋਗ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਯੋਗ ਦੇ ਹੋ ਰਹੇ ਫ਼ਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ’ਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਹਿੱਸਾ ਲੈ ਸਕਦੇ ਹਨ।
ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ
NEXT STORY