ਜਲੰਧਰ (ਚੋਪੜਾ)- ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੱਖ-ਵੱਖ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਸ਼ਨਾਖਤੀ ਕਾਰਡ (ਈ-ਏਪਿਕ) ਨਹੀਂ ਹੈ, ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੱਖ-ਵੱਖ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਕੇਂਦਰ ਸਰਕਾਰ, ਰਾਜ ਸਰਕਾਰ, ਪੀ. ਐੱਸ. ਯੂਜ਼ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਕੀਤਾ ਸਰਵਿਸ ਆਈ. ਡੀ. ਕਾਰਡ, ਆਰ. ਜੀ. ਆਈ. ਵੱਲੋਂ ਐੱਨ. ਪੀ. ਆਰ. ਤਹਿਤ ਜਾਰੀ ਸਮਾਰਟ ਕਾਰਡ ਅਤੇ ਫੋਟੋਸ਼ੁਦਾ ਸਰਵਿਸ ਪਛਾਣ ਪੱਤਰ, ਮਗਨਰੇਗਾ ਜੌਬ ਕਾਰਡ, ਬੈਂਕ ਜਾਂ ਡਾਕਖਾਨੇ ਦੀ ਫੋਟੋ ਪਾਸਬੁੱਕ, ਕਿਰਤ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਐੱਮ. ਪੀ./ਵਿਧਾਇਕ ਨੂੰ ਜਾਰੀ ਸਰਕਾਰੀ ਸ਼ਨਾਖਤੀ ਕਾਰਡ ਵਿਖਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ- ਭਲਕੇ ਹੋਵੇਗੀ ਵੋਟਿੰਗ, ਜਲੰਧਰ 'ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ, EVM ਮਸ਼ੀਨਾਂ ਨਾਲ ਸਟਾਫ਼ ਰਵਾਨਾ
ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਫੋਟੋਸ਼ੁਦਾ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਪੈਨ ਕਾਰਡ, ਮਗਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਸਿਹਤ ਬੀਮਾ ਸਮਾਰਟ ਕਾਰਡ, ਫੋਟੋਸ਼ੁਦਾ ਪੈਨਸ਼ਨ ਦਸਤਾਵੇਜ਼, ਯੂਨੀਕ ਡਿਸਐਬਿਲਟੀ ਪਛਾਣ ਪੱਤਰ (ਯੂ. ਡੀ. ਆਈ. ਡੀ.) ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚਨਾ ਪਰਚੀ ਸਮੇਤ ਉਪਰੋਕਤ ਕਿਸੇ ਵੀ ਸ਼ਨਾਖਤੀ ਕਾਰਡ ਨੂੰ ਦਿਖਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ 1 ਜੂਨ 2024 ਨੂੰ ਜ਼ਿਲ੍ਹੇ ਭਰ ਵਿਚ ਬਣਾਏ ਗਏ 1951 ਪੋਲਿੰਗ ਬੂਥਾਂ ’ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਦੀਆਂ ਹਨ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪੂਰੇ ਉਤਸ਼ਾਹ ਨਾਲ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਵੋਟਿੰਗ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਦਾ ਆਧਾਰ ਹੈ।
ਇਹ ਵੀ ਪੜ੍ਹੋ- ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਲੱਗਾ ਡੂੰਘਾ ਸਦਮਾ, ਪਤੀ ਸ਼ਰਨਜੀਤ ਸਿੰਘ ਦਾ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਧੂ ਮੂਸੇਵਾਲਾ ਦੀ ਬਰਸੀ ’ਤੇ ਗਏ ਤਪਾ ਦੇ ਨੌਜਵਾਨ ਨਾਲ ਵਾਪਰਿਆ ਭਾਣਾ
NEXT STORY