ਖੰਨਾ (ਬਿਪਨ, ਬੈਨੀਪਾਲ) : ਖੰਨਾ 'ਚ ਪੈਂਦੇ ਪਿੰਡ ਈਸੜੂ 'ਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਇਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਈਸੜੂ ਪਿੰਡ ਦੇ ਰਹਿਣ ਵਾਲੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿੰਡ ਦੀ ਹੀ ਕਿਸੇ ਕੁੜੀ ਨਾਲ ਪ੍ਰੇਮ ਸਬੰਧ ਸਨ ਅਤੇ ਇਕ ਹਫਤਾ ਪਹਿਲਾਂ ਦੋਵੇਂ ਹੀ ਘਰੋਂ ਭੱਜ ਗਏ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਦੋਹਾਂ ਨੂੰ ਲੱਭ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਬਾਅਦ ਖੇਤਾਂ 'ਚ ਗੁਰਵਿੰਦਰ ਦੀ ਲਾਸ਼ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਹੋਸ਼ ਉੱਡ ਗਏ। ਜਦੋਂ ਘਰਵਾਲਿਆਂ ਨੇ ਇਸ ਬਾਰੇ ਪੁਲਸ ਨੂੰ ਪੁੱਛਿਆ ਤਾਂ ਪੁਲਸ ਉਲਟਾ ਉਨ੍ਹਾਂ ਨੂੰ ਧਮਕੀਆਂ ਦੇਣ ਲੱਗ ਪਈ ਕਿ ਉਨ੍ਹਾਂ ਦਾ ਪੁੱਤ ਭੱਜ ਗਿਆ ਸੀ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਸ ਵਾਲਿਆਂ ਨੇ ਮਿਲੀ-ਭੁਗਤ ਨਾਲ ਉਨ੍ਹਾਂ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਦੋਂ ਖੰਨਾ ਦੇ ਐੱਸ. ਪੀ. ਜਸਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਾਂਚ ਕਰਕੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਵਲੋਂ ਦਰਜ ਕਰਾਏ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਕੈਪਟਨ ਖਿਲਾਫ ਜ਼ਬਰਦਸਤ ਸੱਤਾ ਵਿਰੋਧੀ ਲਹਿਰ : ਸੁਖਬੀਰ ਬਾਦਲ
NEXT STORY