ਸੇਰਪੁਰ (ਅਨੀਸ਼) : ਬੀਤੀ ਰਾਤ ਪਿੰਡ ਬੜੀ ਦੇ ਨਜ਼ਦੀਕ ਮੋਟਰਸਾਈਕਲ ਅਤੇ ਇਨੋਵਾ ਗੱਡੀ ਦੀ ਟੱਕਰ ਹੋ ਜਾਣ ਕਰਕੇ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦੇ ਨਾਲ ਬੈਠੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕ ਦੇ ਚਾਚੇ ਦਲਜੀਤ ਸਿੰਘ ਵਲੋਂ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਉਸਦਾ ਭਤੀਜਾ ਜਤਿੰਦਰ ਸਿੰਘ ਆਪਣੀ ਮਾਤਾ ਜਸਪਾਲ ਕੌਰ ਨਾਲ ਬੜੀ ਵਾਲੀ ਸੜਕ ਤੋਂ ਪਿੰਡ ਫਤਹਿਗੜ੍ਹ ਪੰਜਗਰਾਈਆਂ ਨੂੰ ਆ ਰਹੇ ਸਨ, ਦੂਜੀ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਸਿੱਟੇ ਵਜੋਂ ਗੰਭੀਰ ਸੱਟਾਂ ਵੱਜਣ ਕਾਰਨ ਜਤਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੀ ਮੌਤ ਹੋ ਗਈ ਅਤੇ ਉਸਦੀ ਮਾਤਾ ਜਸਪਾਲ ਕੌਰ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ ।ਥਾਣਾ ਸ਼ੇਰਪੁਰ ਦੇ ਪੁਲਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਆਧਾਰ 'ਤੇ ਗੱਡੀ ਚਾਲਕ ਗੁਰਿੰਦਰ ਸਿੰਘ ਉਰਫ ਲੱਖੀ ਪੁੱਤਰ ਲੇਟ ਗੁਰਦੀਪ ਸਿੰਘ ਵਾਸੀ ਸੰਦੌੜ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐੱਨ. ਆਰ. ਆਈ. ਭਰਾਵਾਂ ਨੇ ਇਆਲੀ ਕਲਾਂ ਸਕੂਲ 'ਚ ਕਮਰੇ ਦੇ ਨਿਰਮਾਣ ਲਈ ਦਿੱਤੇ 1.5 ਲੱਖ
NEXT STORY