ਸ੍ਰੀ ਮੁਕਤਸਰ ਸਾਹਿਬ (ਦਰਦੀ) : ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਤੇ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਰੋਡ ਵਾਸੀ ਰੋਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਦੋ ਬੱਚੇ ਹਨ ਇਕ ਲੜਕਾ ਤੇ ਇਕ ਲੜਕੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ 25 ਅਗਸਤ ਨੂੰ ਜਦੋਂ ਉਹ ਆਪਣੇ ਘਰ ਤੋਂ ਬਾਹਰ ਗਿਆ ਤਾਂ ਉਸਨੂੰ ਉਸਦੇ ਗੁਆਂਢੀ ਦਾ ਫੋਨ ਆਇਆ ਕਿ ਉਸਦੇ ਲੜਕੇ ਮੋਨੂੰ ਦਾ ਮੌੜ ਰੋਡ ਤੇ ਐਕਸੀਡੈਂਟ ਹੋ ਗਿਆ ਹੈ। ਜਦੋਂ ਮੈਂ ਘਟਨਾ ਸਥਾਨ 'ਤੇ ਪਹੁੰਚਿਆ ਤਾਂ ਉਥੇ ਮੇਰਾ ਲੜਕਾ ਮੋਨੂੰ ਗੰਭੀਰ ਹਾਲਤ ਵਿਚ ਸੜਕ ਕਿਨਾਰੇ ਪਿਆ ਸੀ, ਜਿਸਨੂੰ ਤੁਰੰਤ ਬੇਹੋਸ਼ੀ ਦੀ ਹਾਲਤ ਵਿਚ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਥੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ ਅਧੀਨ ਉਸਦੀ ਮੌਤ ਹੋ ਗਈ। ਥਾਣਾ ਸਿਟੀ ਪੁਲਸ ਨੇ ਸ਼ਿਕਾਇਤ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕੀਤਾ : ਭੂੰਦੜ
NEXT STORY