ਤਰਨਤਾਰਨ/ਸਰਹਾਲੀ ਕਲਾਂ (ਰਮਨ) : ਜ਼ਿਲ੍ਹੇ ਦੇ ਪਿੰਡ ਸਰਹਾਲੀ ’ਚ ਸ਼ਨਿਚਰਵਾਰ ਸਵੇਰੇ ਨਸ਼ੇ ਦਾ ਟੀਕਾ ਲਗਾਉਣ ਕਾਰਣ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਜਿੱਥੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਲੋਕਾਂ ਵਿਚ ਨਸ਼ਾ ਖ਼ਤਮ ਨਾ ਹੋਣ ਨੂੰ ਲੈ ਕੇ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ। ਮ੍ਰਿਤਕ ਨੌਜਵਾਨ ਗੁਰਜੰਟ ਸਿੰਘ ਪੁੱਤਰ ਰਛਪਾਲ ਸਿੰਘ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਜੰਟ ਸਵੇਰੇ ਘਰੋਂ ਗਿਆ ਸੀ ਅਤੇ ਕਰੀਬ ਸਾਢੇ ਸੱਤ ਵਜੇ ਸਰਹਾਲੀ ਦੀ ਅਨਾਜ ਮੰਡੀ ਵਿਚ ਡਿੱਗਾ ਹੋਣ ਦੀ ਕਿਸੇ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਜਲੰਧਰ ’ਚ ਟਿਫਿਨ ਬੰਬ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗੁਰਮੁੱਖ ਸਿੰਘ ਰੋਡੇ ਦੇ ਹੱਕ ’ਚ ਆਇਆ ਕਿਸਾਨ ਮੋਰਚਾ
ਉਨ੍ਹਾਂ ਦੱਸਿਆ ਕਿ ਜਦੋਂ ਉਹ ਮੰਡੀ ਵਿਚ ਪਹੁੰਚੇ ਤਾਂ ਗੁਰਜੰਟ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਕੋਲ ਇਕ ਸਰਿੰਜ ਵੀ ਪਈ ਸੀ। ਦੂਜੇ ਪਾਸੇ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨੇ ਕਿਹਾ ਕਿ ਨਸ਼ੇ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਅਨੇਕਾਂ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨਸ਼ੇ ’ਤੇ ਕਾਬੂ ਪਾਉਣ ’ਚ ਅਸਫਲ ਰਹੀਆਂ ਹਨ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਹੋਈ ਵਿਆਹਤਾ ਦੀ ਮੌਤ ਦਾ ਕੁੱਝ ਹੋਰ ਹੀ ਨਿਕਲਿਆ ਸੱਚ, ਸਾਹਮਣੇ ਆਈ ਪਤੀ ਦੀ ਕਰਤੂਤ
ਨੋਟ - ਪੰਜਾਬ ਵਿਚ ਨਸ਼ੇ ਕਾਰਣ ਹੋ ਰਹੀਆਂ ਮੌਤਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ।
ਬਿਜਲੀ ਦੇ ਖੰਭੇ ’ਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY