ਜਲੰਧਰ (ਮਾਹੀ) : ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੂਰਪੁਰ ਵਿਖੇ ਇਕ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਅਜੇ ਕੁਮਾਰ ਉਰਫ ਅਜੇ ਪੁੱਤਰ ਸੁਸ਼ੀਲ ਕੁਮਾਰ ਵਾਸੀ ਪਿੰਡ ਨੂਰਪੁਰ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਪੁਲਸ ਮੁਤਾਬਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਰ ਕਾਰਨਾਂ ਦਾ ਪਤਾ ਲੱਗ ਸਕੇਗਾ।
6 ਮਹੀਨਿਆਂ ਅੰਦਰ ਜੇਲ 'ਚੋਂ ਮੋਬਾਇਲ ਫੜ੍ਹਨ ਦੇ 19 ਮਾਮਲੇ ਦਰਜ
NEXT STORY