ਫਰੀਦਕੋਟ (ਜਗਤਾਰ) : ਛੇੜਛਾੜ ਅਤੇ ਧੱਕੇਸ਼ਾਹੀ ਦਾ ਸ਼ਿਕਾਰ ਨਾਬਾਲਿਗ ਲੜਕੀ ਦੇ ਭਰਾ ਦੀ ਕਥਿਤ ਦੋਸ਼ੀਆਂ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਰੀਬ 10 ਮਹੀਨੇ ਪਹਿਲਾਂ ਨਾਬਾਲਿਗ ਲੜਕੀ ਨਾਲ ਘਰ ਅੰਦਰ ਦਾਖਿਲ ਹੋ ਕੇ ਪਿੰਡ ਦੇ ਕੁਝ ਲੋਕਾ ਨੇ ਧੱਕੇਸ਼ਾਹੀ ਤੇ ਛੇੜਛਾੜ ਕੀਤੀ ਸੀ। ਇਸ ਸੰਬੰਧੀ ਥਾਣਾ ਸਦਰ ਫਰੀਦਕੋਟ ਵਿਚ ਮੁਕੱਦਮਾ ਵੀ ਦਰਜ ਹੋਇਆ ਸੀ ਪਰ ਕਰੀਬ 10 ਮਹੀਨੇ ਬੀਤ ਜਾਣ ਦੇ ਬਾਅਦ ਵੀ ਪੁਲਸ ਨੇ ਇਕ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਿਸ ਦੇ ਚਲਦੇ ਦੋਸ਼ੀਆਂ ਨੇ ਪੀੜਤ ਲੜਕੀ ਦੇ ਭਰਾ 'ਤੇ ਰਾਜੀਨਾਮੇ ਲਈ ਦਬਾਅ ਬਣਾਉਣ ਦੇ ਚੱਲਦੇ ਬੀਤੀ 5 ਅਗਸਤ ਨੂੰ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀਂ ਹੋ ਗਿਆ ਅਤੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਕੁਝ ਲੋਕਾਂ ਨੇ ਘਰ ਵਿਚ ਦਾਖਲ ਹੋ ਕਿ ਉਸ ਦੀ ਨਾਬਾਲਿਗ ਲੜਕੀ ਨਾਲ ਧੱਕੇਸ਼ਾਹੀ ਕੀਤੀ ਸੀ ਜਿਸ ਸੰਬੰਧੀ ਥਾਣਾ ਸਦਰ ਵਿਚ ਮੁਕੱਦਮਾ ਵੀ ਦਰਜ ਹੋਇਆ ਸੀ ਪਰ 10 ਮਹੀਨੇ ਬੀਤ ਜਾਣ ਦੇ ਬਾਅਦ ਵੀ ਪੁਲਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ, ਜਿਸ ਦੇ ਚਲਦੇ ਦੋਸ਼ੀਆਂ ਨੇ ਉਨ੍ਹਾਂ ਦੇ ਪਰਿਵਾਰ ਤੇ ਰਾਜ਼ੀਨਾਮੇ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਅਤੇ ਇਸੇ ਦੇ ਚਲਦੇ ਉਸ ਦੇ ਲੜਕੇ ਦੀ ਬੀਤੀ 5 ਅਗਸਤ ਨੂੰ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਰਾਤ ਹਸਪਤਾਲ ਵਿਚ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਇਸ ਪੂਰੇ ਮਾਮਲੇ ਬਾਰੇ ਜਦੋਂ ਡੀ. ਐੱਸ. ਪੀ. ਫਰੀਦਕੋਟ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਥਾਣਾ ਸਦਰ ਦੇ ਮੁੱਖ ਅਫਸਰ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਦੀਂ ਜਾ ਰਹੀ ਹੈ ।ਮ੍ਰਿਤਕ ਦੀ ਭੈਣ ਨਾਲ ਹੋਈ ਧੱਕੇਸ਼ਾਹੀ ਦੇ 10 ਮਹੀਨੇ ਬੀਤ ਜਾਣ ਬਾਅਦ ਵੀ ਦੋਸ਼ੀਆ ਖਿਲਾਫ ਕੋਈ ਪੁਲਸ ਕਾਰਵਾਈ ਨਾ ਹੋਣ ਦੇ ਪੁੱਛੇ ਸਵਾਲ 'ਤੇ ਉਨਵਾਂ ਕਿਹਾ ਕਿ ਇਸ ਦੀ ਜਾਂਚ ਹੋਵੇਗੀ ।
PAP ਹਾਦਸੇ ਤੋਂ ਬਾਅਦ ਵੀ ਨੌਜਵਾਨ ਸੜਕਾਂ 'ਤੇ ਬਿਤਾ ਰਹੇ ਨੇ ਰਾਤ
NEXT STORY