ਬਟਾਲਾ (ਜ. ਬ., ਯੋਗੀ, ਅਸ਼ਵਨੀ) : 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ’ਚ ਜ਼ਖਮੀ ਨੌਜਵਾਨ ਦੀ ਅੱਜ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਭਰਾ ਰਾਜ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਮੰਨਣ ਸਿੰਘ ਨੇ ਦੱਸਿਆ ਕਿ ਸਾਡੇ ਭਰਾ ਅਵਤਾਰ ਸਿੰਘ ਦਾ ਪਿੰਡ ਦੇ ਹੀ ਵਿਅਕਤੀਆਂ ਨਾਲ 500 ਰੁਪਏ ਦੇ ਲੈਣ ਦੇਣ ਨੂੰ ਲੈ ਕਰੀਬ 3 ਮਹੀਨੇ ਪਹਿਲਾਂ ਝਗੜਾ ਹੋਇਆ ਸੀ ਅਤੇ ਸਾਡੇ ਭਰਾ ਦੀ ਧੌਣ ਦੀ ਹੱਡੀ ਟੁੱਟ ਗਈ ਸੀ, ਜਿਸ ਨੂੰ ਅਸੀਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਦਾਖਲ ਕਰਵਾਇਆ ਸੀ, ਜਿਥੇ ਅੱਜ ਅਵਤਾਰ ਸਿੰਘ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਮੌਤ ਦੇ ਮੂੰਹ ਵਿਚ ਚਲਾ ਗਿਆ।
ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਤੇਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਲੜਾਈ ਝਗੜੇ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਮੁਕੱਦਮਾ ਪਹਿਲਾਂ ਹੀ ਦਰਜ ਹੈ ਅਤੇ ਹੁਣ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
‘ਆਪ’ ਦੀ ਜਿੱਤ ਨਾਲ ਸੱਟੇਬਾਜ਼ਾਂ ਨੂੰ ਹੋਇਆ ਕਰੋੜਾਂ ਦਾ ਫਾਇਦਾ, ਇੰਨੀ ਵੱਡੀ ਜਿੱਤ ਦੀ ਨਹੀਂ ਸੀ ਉਮੀਦ
NEXT STORY