ਤਰਨਤਾਰਨ (ਰਾਜੂ)- ਥਾਣਾ ਭਿੱਖੀਵਿੰਡ ਪੁਲਸ ਨੇ ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀਆਂ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਨਵਰੂਪ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਸੁਰਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਭਰਾ ਨਵਕਰਨ ਸਿੰਘ ਅਤੇ ਤਾਏ ਪ੍ਰਤਾਪ ਸਿੰਘ ਨਾਲ ਘਰ ਦੀ ਛੱਤ ਉੱਪਰ ਬੈਠ ਕੇ ਧੁੱਪ ਸੇਕ ਰਹੇ ਸੀ ਤਾਂ ਦੋ ਗੱਡੀਆਂ ਅਤੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਕ ਦਰਜਨ ਦੇ ਕਰੀਬ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਜਿਨ੍ਹਾਂ ਨੇ ਆਉਂਦਿਆਂ ਹੀ ਉਸ ਦੇ ਭਰਾ ਨਵਕਰਨ ਸਿੰਘ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਉਸ ਦਾ ਭਰਾ ਜ਼ਖ਼ਮੀ ਹੋ ਗਿਆ ਅਤੇ ਉਕਤ ਵਿਅਕਤੀ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।
ਇਸ ਦੌਰਾਨ ਉਨ੍ਹਾਂ ਨੇ ਤੁਰੰਤ ਆਪਣੇ ਭਰਾ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਵਜ੍ਹਾ ਇਹ ਕਿ ਉਕਤ ਵਿਅਕਤੀ ਸਾਡੇ ਪਿੰਡ ਦੀਆਂ ਲੜਕੀਆਂ ਨੂੰ ਛੇੜਦੇ ਸਨ ਜਦ ਕਿ ਉਸ ਦਾ ਭਰਾ ਨਵਕਰਨ ਸਿੰਘ ਵਿਰੋਧ ਕਰਦਾ ਸੀ। ਜਿਸ ਦੀ ਰੰਜਿਸ਼ ਤਹਿਤ ਉਕਤ ਵਿਅਕਤੀਆਂ ਨੇ ਸਾਡੇ ਉਪਰ ਹਮਲਾ ਕੀਤਾ।
ਇਸ ਸਬੰਧੀ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਰਸ਼ਦੀਪ ਸਿੰਘ ਪੁੱਤਰ ਗੁਰਜੰਟ ਸਿੰਘ, ਗੁਰਭੇਜ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਆਨ ਮਾੜੀਮੇਘਾ, ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ, ਗੁਰਮੀਤ ਸਿੰਘ ਪੁੱਤਰ ਅੰਗਰੇਜ਼ ਸਿੰਘ, ਗੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀਆਨ ਸੁਰਸਿੰਘ ਤੋਂ ਇਲਾਵਾ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 8 ਧਾਰਾ 307/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਪੁਲਸ ਨੇ ਅੰਤਰਰਾਜੀ ਵਹੀਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼
NEXT STORY