ਬਟਾਲਾ (ਸਾਹਿਲ, ਗੁਰਪ੍ਰੀਤ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਿਰਚਾਂ ਮਾਰ ਕੇ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਰੋਹਿਤ ਪੁੱਤਰ ਰਮੇਸ਼ ਕੁਮਾਰ ਵਾਸੀ ਭੰਡਾਰੀ ਮੁਹੱਲਾ, ਨੇੜੇ ਲਕਸ਼ਮੀ ਪੈਲੇਸ ਬਟਾਲਾ ਜੋ ਕਿ ਮਿਹਨਤ ਮਜ਼ਦੂਰੀ ਦੇ ਨਾਲ-ਨਾਲ ਆਟੋ ਵੀ ਚਲਾਉਂਦਾ ਸੀ। ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ 8 ਵਜੇ ਵੀ ਉਹ ਕੰਮ ਤੋਂ ਘਰ ਆਇਆ ਅਤੇ ਪਰਿਵਾਰ ਵਾਲਿਆਂ ਨੂੰ ਰੋਟੀ ਬਣਾਉਣ ਲਈ ਕਹਿ ਕੇ ਘਰੋਂ ਬਾਹਰ ਚਲਾ ਗਿਆ। ਕੁਝ ਮਿੰਟਾਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਰੋਹਿਤ ਦਾ ਨਿਰਮਲ ਬਾਬੇ ਨਾਲ ਝਗੜਾ ਹੋ ਗਿਆ ਹੈ ਅਤੇ ਇਸ ਨੂੰ ਕਿਰਚਾਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ ਹੈ, ਜਿਸ ’ਤੇ ਪਰਿਵਾਰ ਵਾਲੇ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਰੋਹਿਤ ਗੰਭੀਰ ਜ਼ਖਮੀ ਹਾਲਤ ਵਿਚ ਪਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ, ਸ਼ੂਟਰਾਂ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੁਲਸ
ਉਧਰ ਜਦੋਂ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਟੀ.ਪੀ ਸਿੰਘ ਗੋਰਾਇਆ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨ ਦੀ ਨਿਰਮਲ ਬਾਬੇ ਨਾਲ ਪੁਰਾਣੀ ਰੰਜਿਸ਼ ਸੀ। ਅੱਜ ਇਨ੍ਹਾਂ ਦਾ ਆਪਸੀ ਝਗੜਾ ਹੋ ਗਿਆ ਤੇ ਬਾਬੇ ਨੇ ਇਸ ’ਤੇ ਕਿਰਚਾਂ ਨਾਲ ਵਾਰ ਕਰ ਦਿੱਤੇ, ਜਿਸ ਨਾਲ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਭਰਾ ਵਿਕਰਮ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 302 ਆਈ.ਪੀ.ਸੀ ਤਹਿਤ ਨਿਰਮਲ ਬਾਬੇ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਂ ਨੇ ਨਮ ਅੱਖਾਂ ਨਾਲ ਬਿਆਨ ਕੀਤੀ ਸਹੁਰਿਆਂ ਦੀ ਕਰਤੂਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅਹਿਮ ਖ਼ਬਰ : 'ਲੋਕ ਮੁੱਦਿਆਂ' ਨੂੰ ਲੈ ਕੇ ਸਲਾਹਕਾਰ ਕਮੇਟੀ ਦਾ ਗਠਨ ਕਰੇਗੀ ਪੰਜਾਬ ਸਰਕਾਰ
NEXT STORY