ਝਬਾਲ (ਹਰਬੰਸ ਲਾਲੂਘੁੰਮਣ, ਨਰਿੰਦਰ, ਰਜਿੰਦਰ) : ਬੀਤੇ ਦਿਨੀਂ ਅੱਡਾ ਝਬਾਲ ਚੌਕ 'ਚ ਥਾਣੇ ਦੇ ਨਜ਼ਦੀਕ ਦੋ ਧਿਰਾਂ ਵਿਚਾਲੇ ਹੋਈ ਝੜਪ 'ਚ ਇਕ ਨੌਜਵਾਨ ਦੀ ਸਿਰ 'ਚ ਬੈਟ ਮਾਰ ਕੇ ਕੀਤੀ ਗਈ ਹੱਤਿਆ ਦਾ ਮਾਮਲਾ ਇਸ ਸਮੇਂ ਖੇਤਰ ਅੰਦਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਉਕਤ ਮਾਮਲੇ 'ਚ ਇਕ ਦਰਜਨ ਦੇ ਕਰੀਬ ਲੋਕਾਂ ਨੂੰ ਨਾਮਜ਼ਦ ਕਰਕੇ ਜਿਥੇ ਥਾਣਾ ਝਬਾਲ ਦੀ ਪੁਲਸ ਵੱਡੇ ਸਵਾਲਾਂ ਦੇ ਘੇਰੇ 'ਚ ਹੈ ਉਥੇ ਹੀ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਵੀ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ। ਕਤਲ ਕਾਂਡ 'ਚ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਇਕ ਦਰਜਨ ਦੇ ਕਰੀਬ ਲੋਕਾਂ ਜਿੰਨਾਂ 'ਚ ਨਾਬਾਲਗ ਵੀ ਹਨ ਦੇ ਮਾਮਲੇ ਨੂੰ ਲੈ ਕੇ ਸਰਪੰਚ ਸੋਨੂੰ ਚੀਮਾ ਦੀ ਅਗਵਾਈ 'ਚ ਪੰਚਾਇਤ ਘਰ ਝਬਾਲ ਵਿਖੇ ਅੱਡਾ ਝਬਾਲ ਵਾਸੀਆਂ ਦੀ ਇਕ ਵਿਸ਼ਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ 'ਚ ਮ੍ਰਿਤਕ ਦੀ ਪਤਨੀ ਅਤੇ ਹੋਰ ਪਰਿਵਾਰ ਨੂੰ ਵੀ ਸੱਦਿਆ ਗਿਆ।
ਇਸ ਮੌਕੇ ਪੁੱਜੇ ਹਲਕਾ ਵਿਧਾਇਕ ਡਾ. ਅਗਨੀਹੋਤਰੀ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਂਉਦਿਆਂ ਜਿਥੇ ਸਰਪੰਚ ਸੋਨੂੰ ਚੀਮਾ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਦੱਸਿਆ ਕਿ ਦਲਜੀਤ ਸਿੰਘ ਦੇ ਕਤਲ ਕਾਂਡ 'ਚ ਬਹੁਤ ਸਾਰੇ ਬੇਦੋਸ਼ੇ ਲੋਕਾਂ ਨੂੰ ਪੁਲਸ ਵੱਲੋਂ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਲੋਕਾਂ ਨੇ ਨੌਜਵਾਨ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਪ੍ਰੰਤੂ ਕਤਲ ਨੂੰ ਲੈ ਕੇ ਰੰਜਿਸ਼ ਤਹਿਤ ਕੁਝ ਲੋਕਾਂ ਵੱਲੋਂ ਆਪਣੀ ਨਿੱਜੀ ਕਿੜ ਕੱਢਦਿਆਂ ਨਜਾਇਜ਼ ਲੋਕਾਂ ਨੂੰ ਵੀ ਕਤਲ ਕੇਸ 'ਚ ਫਸਾਇਆ ਜਾ ਰਿਹਾ ਹੈ। ਇਸ 'ਤੇ ਭਰੋਸਾ ਦਿੰਦਿਆਂ ਵਿਧਾਇਕ ਅਗਨੀਹੋਤਰੀ ਨੇ ਕਿਹਾ ਕਿ ਕਿਸੇ ਨਾਲ ਵੀ ਨਜਾਇਜ਼ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਵੀ ਪੂਰਾ ਇਨਸਾਫ ਦਿਵਾਇਆ ਜਾਵੇਗਾ।
ਡੇਰਾ ਸਿਰਸਾ ਮੁਖੀ ਦੀ 25 ਨੂੰ ਸੁਣਵਾਈ, ਪੁਲਸ ਅਤੇ ਨੀਮ ਫੌਜੀ ਬਲਾਂ ਦੇ ਜਵਾਨਾਂ ਨੇ ਕੀਤਾ ਫਲੈਗ ਮਾਰਚ
NEXT STORY