ਗੁਰੂਹਰਸਹਾਏ (ਆਵਲਾ) : ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਪਿੰਡੀ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਦੋ ਤੋਂ ਤਿੰਨ ਵਜੇ ਦੇ ਕਰੀਬ ਪਿੰਡ ਪਿੰਡੀ ਵਿਚ 34 ਸਾਲਾ ਨੌਜਵਾਨ ਵਿਸ਼ਵ ਪੁੱਤਰ ਮੱਖਣ ਲਾਲ ਰਾਮ ਆਪਣੀ ਜ਼ਮੀਨ 'ਤੇ ਕੰਮ ਕਰ ਰਿਹਾ ਸੀ। ਨੌਜਵਾਨ ਦੀ ਜ਼ਮੀਨ ਦੇ ਨਾਲ ਲੱਗਦੀ ਜ਼ਮੀਨ ਵਿਚ ਕੰਮ ਕਰ ਰਹੇ 5 ਤੋਂ 7 ਆਦਮੀ ਵਿਸ਼ਵ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਲੜਾਈ ਕਰਨ ਲੱਗ ਪਏ ਅਤੇ ਵਿਸ਼ਵ ਨੂੰ ਡਾਂਗਾ ਸੋਟਿਆਂ ਨਾਲ ਕੁੱਟਣ ਲੱਗ ਪਏ। ਕੁੱਟਮਾਰ ਕਰਕੇ ਉਸ ਨੂੰ ਜ਼ਮੀਨ 'ਤੇ ਸੁੱਟ ਕੇ ਫਰਾਰ ਹੋ ਗਏ।
ਇਸ ਦੌਰਾਨ ਪਰਿਵਾਰਿਕ ਮੈਂਬਰ ਜ਼ਖ਼ਮੀ ਨੌਜਵਾਨ ਨੂੰ ਸ਼ਹਿਰ ਗੁਰੂਹਰਸਹਾਏ ਦੇ ਕਿਸੇ ਪ੍ਰਾਈਵੇਟ ਹਸਪਤਾਲ 'ਚ ਲੈ ਕੇ ਗਏ ਜਿੱਥੇ ਮੌਕੇ 'ਤੇ ਡਾਕਟਰ ਵੱਲੋਂ ਜ਼ਖਮੀ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਮ ਲਈ ਫਿਰੋਜ਼ਪੁਰ ਭੇਜ ਦਿੱਤਾ ਗਿਆ। ਇਸ ਸਾਰੇ ਮਾਮਲੇ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ।
ਮਾਛੀਵਾੜਾ ਮੰਡੀ 'ਚ ਝੋਨੇ ਦੇ ਘੱਟ ਝਾੜ ਦੇ ਬਾਵਜੂਦ ਆਮਦ ਵਧੀ
NEXT STORY