ਮਾਜਰੀ (ਪਾਬਲਾ) : ਬੀਤੇ ਦਿਨੀ ਪਿੰਡ ਮਹਿਰਮਪੁਰ ਟੱਪਰੀਆਂ ਦੇ ਨੌਜਵਾਨ ਅਵਤਾਰ ਸਿੰਘ ਦਾ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਸੀ। ਇਸ ਕੇਸ ਦੀ ਤਫਤੀਸ਼ ਕਰਦੇ ਹੋਏ ਮਾਜਰੀ ਪੁਲਸ ਨੇ ਕਤਲ ਕਰਨ ਵਾਲੇ ਵਿਅਕਤੀਆਂ ਵਿਚੋਂ ਇਕ ਵਿਅਕਤੀ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਮਹਿਰਮਪੁਰ ਟੱਪਰੀਆਂ ਦੇ ਰੂਪ ਵਿਚ ਹੋਈ ਹੈ ਜੋ ਪਿੰਡ ਮਹਿਰਮਪੁਰ ਵਿਖੇ ਆਂਡਿਆਂ ਦੀ ਰੇਹੜੀ ਲਗਾਉਂਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਦੋਸ਼ੀ ਕੁਲਦੀਪ ਸਿੰਘ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਉਸ ਪਾਸੋਂ ਕਤਲ ਸਮੇਂ ਵਰਤੀ ਗਈ ਕਿਰਚ ਵੀ ਬਰਾਮਦ ਕਰ ਲਈ ਹੈ। ਪੁਲਸ ਨੇ ਮੁਲਜ਼ਮ ਨੂੰ ਮਾਣਯੋਗ ਅਦਲਤ ਵਿਚ ਪੇਸ਼ ਕਰ ਕੇ ਪਲਸ ਰਿਮਾਂਡ ਮੰਗਿਆ ਸੀ ਤੇ ਹੁਣ ਦੋਸ਼ੀ ਰਿਮਾਂਡ 'ਤੇ ਹੈ। ਏ. ਐੱਸ. ਆਈ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਕਤਲ ਵਿਚ ਕੁਲਦੀਪ ਸਿੰਘ ਦਾ ਸਾਥ ਦੇਣ ਵਾਲੇ ਦੋ ਹੋਰ ਦੋਸ਼ੀ ਗੋਗੀ ਅਤੇ ਲਾਡੀ ਫਰਾਰ ਹਨ ਇਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੁਬਈ 'ਚ ਖ਼ੁਦਕੁਸ਼ੀ ਕਰਨ ਵਾਲੇ ਬਰਨਾਲਾ ਦੇ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
NEXT STORY