ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਨਸ਼ੇ ਦੀ ਓਵਰਡੋਜ਼ ਕਾਰਨ ਗੁਰੂ ਨਗਰੀ ਵਿਖੇ ਬੀਤੀ ਰਾਤ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਕਰਿਆਨੇ ਦੀ ਦੁਕਾਨ ਕਰਦੇ ਉੱਘੇ ਵਪਾਰੀ ਬੱਬੂ ਬੇਦੀ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਉਰਫ ਜੋਤ ਦੀ (31) ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਜੋਤ ਦੇ ਵੱਡੇ ਭਰਾ ਬੱਬੂ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਵਿਆਹਿਆ ਹੋਇਆ ਹੈ ਅਤੇ ਬੀਤੇ ਦਿਨੀਂ ਉਸ ਦੀ ਭਰਜਾਈ ਪੇਕੇ ਗਈ ਹੋਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਅੱਜ ਸਵੇਰੇ ਉਨ੍ਹਾਂ ਦੇ ਮੰਮੀ ਨੇ ਜੋਤ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਆਵਾਜ਼ ਨਹੀਂ ਆਈ ਤੇ ਵਾਰ-ਵਾਰ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਜਦੋਂ ਕੋਈ ਹਿਲਜੁਲ ਨਹੀਂ ਹੋਈ ਤਾਂ ਉਨ੍ਹਾਂ ਵੱਲੋਂ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ ਅਤੇ ਜਦੋਂ ਉਹ ਅੰਦਰ ਗਏ ਤਾਂ ਜੋਤ ਦਰਵਾਜ਼ੇ ਦੇ ਕੋਲ ਹੀ ਥੱਲੇ ਫਰਸ਼ ’ਤੇ ਡਿੱਗਿਆ ਹੋਇਆ ਸੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਹੋਈ ਕਰਾਰੀ ਹਾਰ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਵੱਡਾ ਐਲਾਨ
ਬੱਬੂ ਬੇਦੀ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਸ ਦਾ ਭਰਾ ਪਿਛਲੇ ਕਈ ਸਾਲਾਂ ਤੋਂ ਨਸ਼ੇ ਲੈਣ ਦਾ ਆਦੀ ਸੀ ਅਤੇ ਅੱਜ ਵੀ ਉਸ ਦੇ ਬੈੱਡ ਉਪਰੋਂ ਨਸ਼ਾ ਲੈਣ ਵਾਲੀਆਂ ਸਰਿੰਜਾਂ ਬਰਾਮਦ ਹੋਈਆਂ। ਬੱਬੂ ਨੇ ਦੋਸ਼ ਲਗਾਇਆ ਕਿ ਸ਼ਹਿਰ ਅੰਦਰ ਸ਼ਰ੍ਹੇਆਮ ਨਸ਼ਾ ਵਿੱਕ ਰਿਹਾ ਹੈ, ਜਿਸ ਕਾਰਨ ਨੌਜਵਾਨ ਇਸ ਦੇ ਆਦੀ ਹੋ ਰਹੇ ਹਨ ਅਤੇ ਅੱਜ ਇਸ ਦਾ ਸੇਕ ਸਾਡੇ ਘਰ ਤੱਕ ਵੀ ਪੁੱਜ ਗਿਆ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੇ ਮਾਰੂ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਕਿਸੇ ਮਾਂ ਦਾ ਪੁੱਤ ਇਸ ਤਰ੍ਹਾਂ ਦੀ ਅਣਹੋਣੀ ਤੋਂ ਬਚ ਸਕੇ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ 3-4 ਮੁੱਖ ਮੰਤਰੀ ਭੁਗਤਾ ਦਿੱਤੇ
ਕੀ ਕਹਿਣਾ ਹੈ ਚੌਕੀ ਇੰਚਾਰਜ ਦਾ
ਇਸ ਸੰਬੰਧੀ ਜਦੋਂ ਚੌਕੀ ਇੰਚਾਰਜ ਗੁਰਮੁਖ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨ ਦੀ ਮੌਤ ਦਾ ਕਾਰਨ ਨਸ਼ਾ ਲੈਣਾ ਦੱਸਿਆ ਗਿਆ ਹੈ ਪ੍ਰੰਤੂ ਅਸਲੀ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗੀ।
ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਬੇਰਹਿਮ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਦਿਨ ਦਿਹਾੜੇ ਡਾਕਾ, 5 ਤੋਲੇ ਸੋਨਾ, ਨਕਦੀ ਅਤੇ ਚਾਂਦੀ ਚੋਰੀ ਕੇ ਲੈ ਗਏ ਚੋਰ
NEXT STORY