ਜ਼ੀਰਕਪੁਰ (ਮੇਸ਼ੀ) : ਇਥੋਂ ਦੀ ਵੀ. ਆਈ. ਪੀ. ਰੋਡ 'ਤੇ ਲੰਘੀ ਦੇਰ ਰਾਤ ਗੱਡੀਆਂ ਦੀ ਓਵਰਟੇਕ ਮੌਕੇ ਨੌਜਵਾਨਾਂ ਦੇ ਦੋ ਗਰੁੱਪਾਂ ਵਿਚ ਝਗੜਾ ਹੋ ਗਿਆ। ਇਸ ਦੌਰਾਨ ਫੌਰਚੂਨਰ ਸਵਾਰ ਦੋ ਨੌਜਵਾਨਾਂ ਨੇ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 35 ਸਾਲਾ ਅਨਿਲ ਕੁਮਾਰ ਹਾਲ ਵਾਸੀ ਦਾਊਂ ਸਾਹਿਬ ਖਰੜ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦਸ ਮਹੀਨੇ ਦਾ ਲੜਕਾ ਛੱਡ ਗਿਆ ਹੈ। ਪੁਲਸ ਨੇ ਫੌਰਚੂਨਰ ਸਵਾਰ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਅਨਿਲ ਲਿਫ਼ਟਾਂ ਠੀਕ ਕਰਨ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਸੰਕਟ ਨੂੰ ਦੇਖਦਿਆਂ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ
ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕਰੀਬ ਡੇਢ ਕੁ ਵਜੇ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਨ ਮਗਰੋਂ ਦੋ ਗੱਡੀਆਂ 'ਤੇ ਸਵਾਰ ਹੋ ਕੇ ਵੀ. ਆਈ. ਪੀ. ਰੋਡ 'ਤੇ ਆ ਰਹੇ ਸਨ। ਇਸ ਦੌਰਾਨ ਵੀ. ਆਈ. ਪੀ. ਰੋਡ ਸਥਿਤ ਚੌਕ 'ਤੇ ਫੌਰਚੂਨਰ ਸਵਾਰਾਂ ਦੀ ਕਾਰ ਸਵਾਰ ਦੋ ਵਿਅਕਤੀਆਂ ਨਾਲ ਓਵਰਟੇਕ ਕਰਨ ਨੂੰ ਲੈ ਕੇ ਤਕਰਾਰ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਫੌਰਚੂਨਰ ਸਵਾਰ ਨੌਜਵਾਨਾਂ ਨੇ ਪਿਸਤੌਲ ਨਾਲ ਨੌਜਵਾਨਾਂ 'ਤੇ ਤਿੰਨ ਫਾਇਰ ਕਰ ਦਿੱਤੇ। ਤਿੰਨ ਵਿਚੋਂ ਦੋ ਗੋਲੀਆਂ ਅਨਿਲ ਕੁਮਾਰ ਦੇ ਜਾ ਲੱਗੀਆਂ, ਜਿਸ ਦੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦਾ ਦੋਸਤ ਸਦਮੇ ਕਾਰਨ ਬੇਸੁੱਧ ਹੋ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਗੈਂਗਸਟਰਾਂ ਵਲੋਂ 10 ਗੋਲ਼ੀਆਂ ਮਾਰ ਕੇ ਬਾਊਂਸਰ ਦਾ ਕਤਲ
ਹਮਲਾਵਰ ਨੌਜਵਾਨਾਂ ਨਾਲ ਫੌਰਚੂਨਰ ਗੱਡੀ ਵਿਚ ਇਕ ਕੁੜੀ ਵੀ ਸੀ ਅਤੇ ਉਨ੍ਹਾਂ ਨੇ ਮੌਕੇ 'ਤੇ ਸਵਿਫ਼ਟ ਸਵਾਰ ਆਪਣੇ ਤਿੰਨ ਦੋਸਤ ਹੋਰ ਮੌਕੇ 'ਤੇ ਬੁਲਾਏ ਸੀ ਜੋ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਗੱਡੀਆਂ 'ਚ ਸਵਾਰ ਹੋ ਕੇ ਫ਼ਰਾਰ ਹੋ ਗਏ। ਮੁਲਜ਼ਮ ਕਥਿਤ ਸ਼ਰਾਬ ਦੇ ਨਸ਼ੇ 'ਚ ਸਨ। ਡੀ. ਐੱਸ. ਪੀ. ਡੇਰਾਬੱਸੀ ਗੁਰਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਦੋਸਤਾਂ ਦੇ ਬਿਆਨ 'ਤੇ ਕਤਲ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਪੀੜਤ ਧਿਰ ਵਲੋਂ ਮੁਲਜ਼ਮਾਂ ਵਿਚੋਂ ਗੋਲ਼ੀ ਚਲਾਉਣ ਵਾਲੇ ਨੌਜਵਾਨ ਹੈਪੀ ਬਰਾੜ ਫਰੀਦਕੋਟ ਨਾਂ ਦੇ ਨੌਜਵਾਨ ਦੀ ਪਛਾਣ ਕੀਤੀ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਦੋ ਦਿਨਾਂ ਬਾਅਦ ਹਨ੍ਹੇਰੇ 'ਚ ਡੁੱਬ ਜਾਵੇਗਾ ਪੂਰਾ ਸੂਬਾ
ਅੰਮ੍ਰਿਤਸਰ 'ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY