ਪਠਾਨਕੋਟ : ਪਿੰਡ ਗੁਗਰਾਂ ਦੇ 9 ਜੂਨ ਨੂੰ ਲਾਪਤਾ ਹੋਏ ਮਾਮਾ-ਭਾਣਜਾ ਸੰਦੀਪ (24) ਅਤੇ ਅਜੈ ਕੁਮਾਰ (20) ਦੀਆਂ ਲਾਸ਼ਾਂ ਬੀਤੀ ਸ਼ਾਮ ਰਾਵੀ ਦਰਿਆ ’ਚੋਂ ਮਿਲਣ ਤੋਂ ਬਾਅਦ ਪਿੰਡ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ਨੂੰ ਕਤਲ ਕਰਨ ਤੋਂ ਬਾਅਦ ਦਰਿਆ ਵਿੱਚ ਸੁੱਟਿਆ ਗਿਆ ਸੀ। ਦੋਵਾਂ ਦੀਆਂ ਲਾਸ਼ਾਂ ’ਤੇ ਤੇਜ਼ ਹਥਿਆਰਾਂ ਦੇ ਨਿਸ਼ਾਨ ਸਨ। ਉਧਰ ਪੁਲਸ ਨੇ ਪੋਸਟਮਾਰਟਮ ਕਰਵਾਉਣ ਮਗਰੋਂ ਜਦੋਂ ਲਾਸ਼ਾਂ ਵਾਰਸਾਂ ਨੂੰ ਸੌਂਪੀਆਂ ਤਾਂ ਉਨ੍ਹਾਂ ਨਰੋਟ ਜੈਮਲ ਸਿੰਘ ਵਿਚ ਬੀਡੀਓ ਬਲਾਕ ਸਾਹਮਣੇ ਮੁੱਖ ਸੜਕ ’ਤੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਤਿੰਨ ਬਾਅਦ ਸਾਹਮਣੇ ਆਇਆ ਇਕ ਹੋਰ ਮਾਮਲਾ, ਖੁੱਲ੍ਹਿਆ ਭੇਦ
ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੋਹਾਂ ਨੌਜਵਾਨਾਂ ਦਾ ਕਤਲ ਕਰ ਕੇ ਲਾਸ਼ਾਂ ਪਾਣੀ ਵਿਚ ਸੁੱਟਣੀਆਂ ਸੋਚੀ-ਸਮਝੀ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦੀ ਮੰਗ ਕੀਤੀ। ਮ੍ਰਿਤਕ ਸੰਦੀਪ ਦੇ ਤਾਏ ਮਹਿੰਦਰ ਪਾਲ ਨੇ ਪਿੰਡ ਦੇ ਹੀ ਨੌਜਵਾਨਾਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ 9 ਜੂਨ ਨੂੰ ਪਿੰਡ ਦਾ ਹੀ ਇਕ ਨੌਜਵਾਨ ਦੋਵਾਂ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ ਅਤੇ ਉਦੋਂ ਤੋਂ ਹੀ ਦੋਵੇਂ ਲਾਪਤਾ ਸਨ। ਉਨ੍ਹਾਂ ਕਿਹਾ ਕਿ ਦੋਵਾਂ ਦਾ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੋਰਿੰਡਾ ਦੇ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਰੰਗੇ ਹੱਥੀਂ ਫੜੇ ਕੁੜੀਆਂ-ਮੁੰਡੇ
ਪ੍ਰਦਰਸ਼ਨ ਦੀ ਸੂਚਨਾ ਮਿਲਦੇ ਹੀ ਐੱਸਪੀ (ਡੀ) ਪ੍ਰਭਜੋਤ ਸਿੰਘ ਵਿਰਕ ਤੇ ਡੀਐੱਸਪੀ ਮਨਜਿੰਦਰ ਪਾਲ ਸਿੰਘ ਮੌਕੇ ’ਤੇ ਪੁੱਜ ਗਏ। ਉਨ੍ਹਾਂ ਦੱਸਿਆ ਕਿ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ ਤੇ 10 ਦਿਨਾਂ ’ਚ ਜਾਂਚ ਕਰ ਕੇ ਕਾਤਲਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਰੇਹੜੀ ਵਾਲੇ ਨੂੰ ਥੱਪੜ ਮਾਰਨ ਵਾਲੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਤੇ ਏ. ਐੱਸ. ਆਈ. ਦੇ ਡਿੱਗੀ ਗਾਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਾਂਗਰਸੀਆਂ ਦੀ ਆਪਣੀ ਸਰਕਾਰ ’ਚ ਹੀ ਨਹੀਂ ਕੋਈ ਸੁਣਵਾਈ
NEXT STORY