ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਵਿਚ ਬੇਸ਼ੱਕ ਪੁਲਸ ਲੁੱਟਾ-ਖੋਹਾਂ ਵਰਗੀਆਂ ਘਟਨਾਵਾਂ ’ਤੇ ਰੋਕ ਲਗਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਅਤੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟਾਂ ਪਾ ਕੇ ਲੋਕਾਂ ਨੂੰ ਭਰੋਸਾ ਵੀ ਦੇ ਰਹੀ ਹੈ ਕਿ ਪੁਲਸ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ ਪਰ ਫਿਰੋਜ਼ਪੁਰ ਵਿਚ ਲੁੱਟਾ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰ ਸੜਕਾਂ ਉਪਰ ਬੇਖੌਫ਼ ਘੁੰਮ ਰਹੇ ਹਨ। ਲੁਟੇਰੇ ਲੁੱਟ ਦੀਆਂ ਵਾਰਦਾਤਂ ਨੂੰ ਨਿਰੰਤਰ ਅੰਜਾਮ ਵੀ ਦੇ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਕੈਂਟ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਮਹਿਲਾ ਕੋਲੋਂ ਨੌਜਵਾਨ ਲੁਟੇਰੇ ਡੇਢ ਲੱਖ ਰੁਪਏ ਅਤੇ ਪਰਸ ਵਿਚ ਰੱਖੇ ਟੀ. ਐੱਮ. ਕਾਰਡ ਵੀ ਲੁੱਟ ਕੇ ਲੈ ਗਏ। ਪੁਲਸ ਵੱਲੋਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਕੈਂਟ ਦੇ ਭੀੜ ਭਰੇ ਇਲਾਕੇ ’ਚ ਹੋਈ ਲੁੱਟ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਸ਼ਮਾ ਨੇ ਦੱਸਿਆ ਕਿ ਉਹ ਪੰਜਾਬ ਨੈਸ਼ਨਲ ਬੈਂਕ ਵਿਚੋਂ ਡੇਢ ਲੱਖ ਰੁਪਏ ਕਢਵਾ ਕੇ ਆਪਣੇ ਘਰ ਵਾਪਸ ਜਾ ਰਹੀ ਸੀ ਕਿ ਜਦ ਉਹ ਰੇਹੜੀ ਵਾਲੇ ਤੋਂ ਅਮਰੂਦ ਖਰੀਦਣ ਲੱਗੀ ਤਾਂ ਪਿਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਨੌਜਵਾਨ ਉਸ ਦਾ ਪਰਸ ਖੋਹ ਕੇ ਲੈ ਗਏ। ਇਸ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਮੌਕੇ ਲੋਕ ਇਕੱਠੇ ਹੋ ਕੇ ਪਰ ਲੁਟੇਰੇ ਫਰਾਰ ਹੋ ਗਏ। ਇਸ ਸੰਬੰਧੀ ਫਿਰੋਜ਼ਪੁਰ ਕੈਂਟ ਥਾਣੇ ਦੇ ਐੱਸ. ਐੱਚ. ਓ. ਨਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ, ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਪੁਲਸ ਸੁਰੱਖਿਆ ’ਤੇ ਵੱਡੇ ਸਵਾਲ ਜ਼ਰੂਰ ਖੜ੍ਹੇ ਹੋ ਗਏ ਹਨ ਕਿਉਂਕਿ ਹਾਲ ਹੀ ਵਿਚ ਪੁਲਸ ਵੱਲੋਂ ਵੱਡੇ ਕੈਮਰਿਆਂ ਵਾਲੀਆਂ ਗੱਡੀਆਂ ਤੈਨਾਤ ਕੀਤੀਆਂ ਗਈਆਂ ਸਨ। ਦਾਅਵਾ ਕੀਤਾ ਗਿਆ ਸੀ ਕਿ ਇਹ ਗੱਡੀਆਂ ਚੱਪੇ-ਚੱਪੇ ’ਤੇ ਨਜ਼ਰ ਰੱਖਣਗੀਆਂ ਪਰ ਇਸ ਘਟਨਾ ਨੇ ਪੁਲਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਖੰਨਾ 'ਚ ਡਾਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, CCTV 'ਚ ਕੈਦ ਹੋਈ ਵਾਰਦਾਤ
NEXT STORY