ਅੰਮ੍ਰਿਤਸਰ (ਸੰਧੂ) : ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਰਮਕੋਟ ਨਾਲ ਸਬੰਧਤ 22 ਸਾਲਾ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਪ ਸਿੰਘ ਬੀਤੀ 9 ਮਾਰਚ ਨੂੰ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਦੀ ਕੋਸ਼ਿਸ਼ ’ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਚਿਆ ਸੀ ਕਿ 5 ਦਿਨਾਂ ਬਾਅਦ 14 ਮਾਰਚ ਨੂੰ ਹੀ ਉਸ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਕਿਸੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਅੱਜ ਜਗਦੀਪ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ ’ਚ ਹਵਾਈ ਅੱਡੇ ਤੋਂ ਪ੍ਰਾਪਤ ਕਰਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਨੇ ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਪੰਜ ਦਿਨਾਂ ’ਚ ਮਾਂ-ਪੁੱਤ ਦੀ ਮੌਤ
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 227 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਦੇ ਦੋਸ਼ਾਂ ਤੋਂ ਬਾਅਦ ਗੁੱਸੇ ਨਾਲ ਲਾਲ ਹੋਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
ਹਵਾਈ ਅੱਡੇ ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਜਗਦੀਪ ਸਿੰਘ ਦੇ ਭਰਾ ਬਿਕਰਮਜੀਤ ਸਿੰਘ ਅਤੇ ਮਾਸੜ ਗੁਰਚਰਨ ਸਿੰਘ ਨੇ ਜਗਦੀਪ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਜਗਦੀਪ ਦੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਉਸ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਕਾਰਨ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਜਗਦੀਪ ਦੇ ਪਰਿਵਾਰ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ। ਜ਼ਿਕਰਯੋਗ ਹੈ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਡਾ.ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ ।
ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਸਕੂਲਾਂ ਨੂੰ ਦਿੱਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ 'ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ
NEXT STORY