ਮੋਗਾ (ਅਜ਼ਾਦ) : ਏਕਤਾ ਨਗਰ ਮੋਗਾ ਨਿਵਾਸੀ ਉਪਿੰਦਰ ਸਿੰਘ (30) ਵਲੋਂ ਕਰਜ਼ੇ ਤੋਂ ਤੰਗ ਆ ਕੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਉਪਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਜੋ 10 ਸਾਲ ਤੋਂ ਨੈਸਲੇ ਡੇਅਰੀ 'ਚ ਲੱਗਾ ਹੋਇਆ ਸੀ ਅਤੇ ਉਸਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੋਇਆ ਸੀ ਅਤੇ ਛੇ ਮਹੀਨੇ ਪਹਿਲਾਂ ਹੀ ਦੋ ਜੁੜਵਾ ਬੇਟੀਆਂ ਨੇ ਜਨਮ ਲਿਆ। ਉਸਨੇ ਆਪਣੀ ਕੋਠੀ ਬਨਾਉਣ ਲਈ ਬੈਂਕ ਤੋਂ ਕਰਜ਼ ਲਿਆ ਸੀ ਅਤੇ 15 ਲੱਖ ਰੁਪਏ ਕਰਜ਼ ਵੀ ਖੜ੍ਹਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਦੀ ਪਤਨੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਆਪਣੇ ਪੇਕੇ ਘਰ ਗੁਰੂ ਰਾਮਦਾਸ ਨਗਰ ਗਈ ਹੋਈ ਸੀ ਤਾਂ ਪਿੱਛੋਂ ਮੇਰੇ ਪਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਕਿਉਂਕਿ ਉਹ ਕਰਜ਼ ਨਾ ਅਦਾ ਕਰਨ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਮੈਂ ਉਸ ਨੂੰ ਕਈ ਵਾਰ ਸਮਝਾਉਣ ਦਾ ਵੀ ਯਤਨ ਕੀਤਾ। ਪੁਲਸ ਨੇ ਸਿਮਰਨਜੀਤ ਕੌਰ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।
ਸਾਈਕਲਿਸਟ ਬਲਰਾਜ ਚੌਹਾਨ ਨੇ 9.20 ਘੰਟਿਆਂ 'ਚ ਤੈਅ ਕੀਤੀ 200 ਕਿਲੋਮੀਟਰ ਦੀ ਦੂਰੀ
NEXT STORY