ਗੁਰਦਾਸਪੁਰ, (ਵਿਨੋਦ)- ਸੀ.ਆਈ.ਏ. ਸਟਾਫ ਗੁਰਦਾਸਪੁਰ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਹੈਰੋਇਨ ਬਰਾਮਦ ਕੀਤੀ।
ਇਸ ਸੰਬੰਧੀ ਸੀ.ਆਈ.ਏ. ਸਟਾਫ ਗੁਰਦਾਸਪੁਰ ਦੇ ਇੰਚਾਰਜ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਸਟਾਫ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਪ੍ਰਦੀਪ ਕੁਮਾਰ ਪੁਲਸ ਪਾਰਟੀ ਨਾਲ ਪਿੰਡ ਬਰਨਾਲਾ ਕੋਲ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ ਕਿ ਇਕ ਮੋਟਰਸਾਈਕਲ ਸਵਾਰ ਨੇ ਆਪਣੀ ਜੈਕੇਟ ਦੀ ਜੇਬ 'ਚੋਂ ਕੋਈ ਚੀਜ਼ ਸੁੱਟੀ, ਜਿਸ 'ਤੇ ਪੁਲਸ ਦੀ ਨਜ਼ਰ ਪੈ ਗਈ। ਪੁਲਸ ਨੇ ਉਕਤ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਪ੍ਰਭਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਰਿਆਰ ਦੱਸਿਆ। ਜਦੋਂ ਉਸ ਵੱਲੋਂ ਸੁੱਟੀ ਗਈ ਚੀਜ਼ ਨੂੰ ਚੁੱਕ ਕੇ ਚੈੱਕ ਕੀਤਾ ਗਿਆ ਤਾਂ ਉਹ ਹੈਰੋਇਨ ਨਿਕਲੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸੰਬੰਧੀ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਕੇਸ ਦਰਜ ਕਰ ਕੇ ਪੁੱਛਗਿੱਛ 'ਚ ਮੁਲਜ਼ਮ ਨੇ ਦੱਸਿਆ ਕਿ ਉਹ ਖੁਦ ਵੀ ਨਸ਼ੇੜੀ ਹੈ ਤੇ ਨੌਜਵਾਨਾਂ ਨੂੰ ਵੀ ਹੈਰੋਇਨ ਵੇਚਦਾ ਹੈ।
ਰਾਤ 11 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਵਾਲੇ ਕਰਦੇ ਨੇ ਮਨਮਾਨੀ
NEXT STORY