ਪਟਿਆਲਾ (ਬਲਜਿੰਦਰ)-ਰਣਜੀਤ ਨਗਰ ਵਾਸੀ 37 ਸਾਲਾ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮਿਲਦੇ ਹੀ ਥਾਣਾ ਤ੍ਰਿਪੜੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਾਸੀ ਰਣਜੀਤ ਨਗਰ ਵਜੋਂ ਹੋਈ, ਜਿਸ ਵੱਲੋਂ ਅੱਜ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਤਨਖਾਹ ਘੱਟ ਹੋਣ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ 2 ਬੱਚੇ ਹਨ। ਇਸ ਸਬੰਧੀ ਥਾਣਾ ਤ੍ਰਿਪੜੀ ਪਟਿਆਲਾ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਰਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਬਣਦੀ ਜਾਂਚ ਕੀਤੀ ਜਾ ਰਹੀ ਹੈ।
ਸੰਘਣੀ ਧੁੰਦ ਨੇ ਵਾਹਨਾਂ ਦੀ ਰਫਤਾਰ ਮੱਠੀ ਕੀਤੀ
NEXT STORY