ਮੋਗਾ (ਕਸ਼ਿਸ਼) : ਮੋਗਾ-ਫਿਰੋਜ਼ਪੁਰ ਰੋਡ ਫਲਾਈਓਵਰ ’ਤੇ ਸੋਮਵਾਰ ਦੇਰ ਰਾਤ ਇਕ ਕਾਰ ਦੀ ਗ਼ਲਤ ਸਾਈਡ ਤੋਂ ਆ ਰਹੀ ਜੇ. ਸੀ. ਬੀ ਮਸ਼ੀਨ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਨਾਲ ਬੈਠੇ ਦੋ ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਧਰ ਹਾਦਸੇ ਤੋਂ ਬਾਅਦ ਜੇ. ਸੀ. ਬੀ. ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ
ਘਟਨਾ ਤੋਂ ਬਾਅਦ ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਰ ਲੁਧਿਆਣਾ ਸਾਈਡ ਤੋਂ ਆ ਰਹੀ ਸੀ ਅਤੇ ਜੇ. ਸੀ. ਬੀ ਮਸ਼ੀਨ ਫਿਰੋਜ਼ਪੁਰ ਵਾਲੇ ਪਾਸੇ ਗ਼ਲਤ ਸਾਈਡ ਵੱਲ ਆ ਰਹੀ ਸੀ ਅਤੇ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿਚ ਕਾਰ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੋ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਪੁਲਸ ਨੇ ਜੇ. ਸੀ. ਬੀ. ਮਸ਼ੀਨ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਡਰਾਈਵਰ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਵੀਰ ਸ਼ੇਰਗਿੱਲ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਕੀਤੀ ਅਪੀਲ
NEXT STORY