ਮਜੀਠਾ (ਪ੍ਰਿਥੀਪਾਲ, ਸਰਬਜੀਤ ਵਡਾਲਾ) : ਬੀਤੀ ਰਾਤ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਹੋਮਗਾਰਡ ਦੇ ਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮਜੀਠਾ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਹੋਮਗਾਰਡ ਜਵਾਨ ਕਰਮਜੀਤ ਸਿੰਘ ਉਰਫ ਲਾਡੀ ਦੇ ਪਿਤਾ ਕੁੰਨਣ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਉਹ ਕਸਬਾ ਮਜੀਠਾ ਦੇ ਕੱਥੂਨੰਗਲ ਰੋਡ ਵਿਖੇ ਰੈਸਟੋਰੈਂਟ ਚਲਾਉਂਦਾ ਹੈ ਅਤੇ ਬੀਤੀ ਰਾਤ ਉਸਦਾ ਲੜਕਾ ਕਰਮਜੀਤ ਸਿੰਘ ਜੋ ਕਿ ਕਿਸੇ ਕੰਮ ਲਈ ਰੈਸਟੋਰੈਂਟ ’ਤੇ ਆਇਆ ਸੀ ਅਤੇ ਰਾਤ ਸਮੇਂ ਰੈਸਟੋਰੈਂਟ ਬੰਦ ਕਰ ਰਿਹਾ ਸੀ ਤਾਂ ਇਸੇ ਦੌਰਾਨ 3 ਮੋਟਰਸਾਈਕਲਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅੱਧੀ ਦਰਜਨ ਨੌਜਵਾਨਾਂ ਨੇ ਉਸਦੇ ਲੜਕੇ ’ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਲਿਵ-ਇਨ ’ਚ ਰਹਿਣ ਵਾਲੇ ਪੁਲਸ ਮੁਲਾਜ਼ਮ ਨੇ ਏ. ਕੇ. 47 ਨਾਲ ਜਨਾਨੀ ਦੇ ਸਿਰ ’ਚ ਮਾਰੀ ਗੋਲੀ, ਮੰਜ਼ਰ ਦੇਖ ਕੰਬੇ ਲੋਕ
ਕੁੰਨਣ ਸਿੰਘ ਨੇ ਬਿਆਨਾਂ ਵਿਚ ਅੱਗੇ ਲਿਖਵਾਇਆ ਕਿ ਇਸ ਦੇ ਤੁਰੰਤ ਉਨ੍ਹਾਂ ਨੇ ਲੜਕੇ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਜੀਠਾ ਦੀ ਪੁਲਸ ਨੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਮ੍ਰਿਤਕ ਦੇ ਪਿਤਾ ਕੁੰਨਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਤਲਾਂ ਵਿਰੁੱਧ ਬਣਦੀ ਧਾਰਾ ਹੇਠ ਕਤਲ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੋਗਾ ’ਚ ਤਾਰ-ਤਾਰ ਹੋਏ ਰਿਸ਼ਤੇ, 9 ਸਾਲਾ ਭਤੀਜੀ ਦੇ ਮੂੰਹੋਂ ਚਾਚੇ ਦੀ ਕਰਤੂਤ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਦੀਆਂ ਜੇਲ੍ਹਾਂ 'ਚ ਸੁਧਾਰ ਕਰਨ ਲਈ ਸੁਖਜਿੰਦਰ ਰੰਧਾਵਾ ਨੇ ਨਵੇਂ ਜੇਲ੍ਹ ਮੰਤਰੀ ਨੂੰ ਦਿੱਤਾ ਸੁਝਾਅ
NEXT STORY