ਮੋਗਾ (ਗੋਪੀ ਰਾਊਕੇ) : ਪੰਜਾਬ ਵਿਚ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਸਥਾਨਕ ਕੋਟਕਪੂਰਾ ਬਾਈਪਾਸ ਦਾ ਸਾਹਮਣੇ ਆਇਆ ਹੈ, ਜਿੱਥੇ ਪਲਾਟਾਂ ਵਿਚੋਂ ਇਕ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡਾ ਬੁੱਘੀਪੁਰਾ ਵਜੋਂ ਹੈ। ਮ੍ਰਿਤਕ ਅਮਨਦੀਪ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ। ਅਜੇ ਤਿੰਨ ਸਾਲ ਪਹਿਲਾਂ ਹੀ ਅਮਨਦੀਪ ਸਿੰਘ ਦਾ ਵਿਆਹ ਹੋਇਆ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਮੋਬਾਇਲ ਖੋਹ ਕੇ ਤੇਜ਼ੀ ਨਾਲ ਭੱਜ ਰਹੇ ਲੁਟੇਰਿਆਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੜਫ਼ ਤੜਫ਼ ਕੇ ਨਿਕਲੀ ਜਾਨ
ਜਿਸ ਨੌਜਵਾਨ ਨਾਲ ਅਮਨਦੀਪ ਨੇ ਨਸ਼ੇ ਦਾ ਟੀਕਾ ਲਗਾਇਆ ਸੀ, ਉਸ ਨੇ ਪੱਤਰਕਾਰਾਂ ਸਾਹਮਣੇ ਕਿਹਾ ਕਿ ਉਹ ਬੀਤੀ ਰਾਤ ਮੋਗਾ ਦੇ ਗਾਂਧੀ ਰੋਡ ਤੋਂ ਚਿੱਟਾ ਲੈ ਕੇ ਲੈ ਕੇ ਆਏ। ਜਿਸ ਤੋਂ ਉਸ ਨੇ ਤੇ ਅਮਨਦੀਪ ਨੇ ਚਿੱਟੇ ਦਾ ਟੀਕਾ ਲਗਾਇਆ ਅਤੇ ਪਲਾਟ ਵਿਚ ਹੀ ਨਸ਼ੇ ਦੀ ਹਾਲਤ ਵਿਚ ਸੌਂ ਗਏ। ਉਕਤ ਨੇ ਦੱਸਿਆ ਕਿ ਜਦੋਂ ਨਸ਼ਾ ਉਤਰਿਆ ਅਤੇ ਉਹ ਸਵੇਰੇ ਉੱਠੇ ਤਾਂ ਉਸ ਨੇ ਦੇਖਿਆ ਕਿ ਅਮਨਦੀਪ ਉਸ ਦੇ ਨਾਲ ਹੀ ਪਿਆ ਹੋਇਆ ਸੀ ਅਤੇ ਜਦ ਮੈਂ ਉਸਨੂੰ ਉਠਾਇਆ ਉਹ ਨਹੀਂ ਉਠਿਆ। ਇਸ ਦੀ ਸੂਚਨਾ ਮੈਂ ਪਿੰਡ ਜਾ ਕੇ ਦਿੱਤੀ। ਫਿਲਹਾਲ ਪਿੰਡ ਵਾਸੀਆਂ ਨੇ ਇਸ ਨੌਜਵਾਨ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੰਦਰ ’ਚ ਕੁੜੀ ਦਾ ਗਲ਼ਾ ਵੱਢਣ ਵਾਲਾ ਦਰਿੰਦਾ ਗ੍ਰਿਫ਼ਤਾਰ, ਵਾਰਦਾਤ ’ਚ ਹੋਇਆ ਵੱਡਾ ਖ਼ੁਲਾਸਾ
ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੁਝ ਸਮੇਂ ਲਈ ਮੋਗਾ-ਬਰਨਾਲਾ ਹਾਈਵੇ ’ਤੇ ਲਾਸ਼ ਰੱਖ ਕੇ ਧਰਨਾ ਲਗਾ ਦਿੱਤਾ। ਪੁਲਸ ਪ੍ਰਸ਼ਾਸਨ ਵਲੋਂ ਕਾਰਵਾਈ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਅਧਿਕਾਰੀਆਂ ਨੇ ਕਿਹਾ ਕਿ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਈਲੈਟਸ ਕਰਵਾ ਕੈਨੇਡਾ ਭੇਜੀ ਪਤਨੀ ਨੇ ਵਿਦੇਸ਼ ਪਹੁੰਚ ਦਿੱਤਾ ਵੱਡਾ ਧੋਖਾ, ਨਹੀਂ ਸੋਚਿਆ ਸੀ ਹੋਵੇਗਾ ਇਹ ਕੁੱਝ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਵੱਡੀ ਖ਼ਬਰ, ਇਨ੍ਹਾਂ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
NEXT STORY