ਖੰਨਾ (ਬਿਪਿਨ ਭਾਰਦਵਾਜ) : ਖੰਨਾ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਸੜਕ ਪਾਰ ਕਰ ਰਹੇ ਇੱਕ ਡਾਕਟਰ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਟੱਕਰ ਤੋਂ ਬਾਅਦ ਡਾਕਟਰ ਮੁੱਖ ਸੜਕ ਤੋਂ ਉਛਲ ਕੇ ਗਰਿੱਲ ਦੇ ਉੱਪਰੋਂ ਸਰਵਿਸ ਰੋਡ 'ਤੇ ਜਾ ਡਿੱਗੀ। ਮ੍ਰਿਤਕ ਦੀ ਪਛਾਣ ਲਵਨੀਸ਼ ਚੌਹਾਨ (26) ਵਾਸੀ ਆਜ਼ਾਦ ਚੌਕ ਫਿਰੋਜ਼ਪੁਰ ਛਾਉਣੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਲਵਨੀਸ਼ ਚੌਹਾਨ ਨੇ ਬੀ.ਏ.ਐੱਮ.ਐੱਸ. ਕੀਤੀ ਸੀ। ਹਾਲ ਹੀ ਵਿੱਚ ਉਹ ਮੰਡੀ ਗੋਬਿੰਦਗੜ੍ਹ ਦੀ ਇੱਕ ਯੂਨੀਵਰਸਿਟੀ ਵਿੱਚ ਐੱਮ.ਡੀ. (ਆਯੁਰਵੇਦ) ਦੀ ਪੜ੍ਹਾਈ ਕਰ ਰਹੀ ਸੀ। ਨਾਲ ਹੀ, ਉਹ ਰਾਤ ਨੂੰ ਹਸਪਤਾਲ ਵਿੱਚ ਕੰਮ ਕਰਦੀ ਸੀ। ਸਵੇਰੇ ਡਿਊਟੀ ਖਤਮ ਹੋਣ ਤੋਂ ਬਾਅਦ, ਜਦੋਂ ਉਹ ਸੜਕ ਪਾਰ ਕਰ ਰਹੀ ਸੀ ਤਾਂ ਬੀਜਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਰਾਹਗੀਰਾਂ ਨੇ ਲਵਨੀਸ਼ ਚੌਹਾਨ ਨੂੰ ਸਰਵਿਸ ਰੋਡ ਤੋਂ ਚੁੱਕਿਆ ਅਤੇ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਫਿਰੋਜ਼ਪੁਰ ਤੋਂ ਖੰਨਾ ਪਹੁੰਚੇ ਲਵਨੀਸ਼ ਦੇ ਪਿਤਾ ਸੰਜੇ ਚੌਹਾਨ ਨੇ ਦੱਸਿਆ ਕਿ ਉਸਨੂੰ ਹਸਪਤਾਲ ਤੋਂ ਫੋਨ 'ਤੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਹ ਖੰਨਾ ਆਏ। ਇਸ ਦੌਰਾਨ ਗੁਰਦੀਪ ਬਾਵਾ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਲਵਨੀਸ਼ ਚੌਹਾਨ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਲੋਕ ਲਵਨੀਸ਼ ਨੂੰ ਹਸਪਤਾਲ ਲੈ ਗਏ।
ਇਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰ ਨਵਦੀਪ ਜੱਸਲ ਨੇ ਕਿਹਾ ਕਿ ਲਵਨੀਸ਼ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪ੍ਰਗਟ ਸਿੰਘ ਨੇ ਕਿਹਾ ਕਿ ਪੁਲਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੌਕੇ ਤੋਂ ਭੱਜਣ ਵਾਲੇ ਡਰਾਈਵਰ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਂਦਰੀ ਸਿੱਖਿਆ ਮੰਤਰੀ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 201 ਕਰੋੜ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
NEXT STORY