ਲੁਧਿਆਣਾ (ਜਗਰੂਪ) : ਥਾਣਾ ਸਾਹਨੇਵਾਲ ਅਧੀਨ ਆਉਂਦੀ ਚੌਕੀ ਕੰਗਨਵਾਲ ਦੀ ਦੁਰਗਾ ਕਲੋਨੀ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਅੱਠ ਵਜੇ ਸੈਰ ਕਰਨ ਜਾ ਰਹੇ ਲੋਕਾਂ ਨੇ ਸ਼ੱਕੀ ਹਾਲਾਤ ਵਿਚ ਇਕ ਬੋਰੀ ਪਈ ਦੇਖੀ। ਇਸ ਦੌਰਾਨ ਲੋਕਾਂ ਵਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ’ਤੇ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਚੌਕੀ ਕੰਗਨਵਾਲ ਦੀ ਪੁਲਸ ਮੌਕੇ ’ਤੇ ਪਹੁੰਚ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ
ਇਸ ਦੌਰਾਨ ਜਦੋਂ ਪੁਲਸ ਨੇ ਬੋਰੀ ਖੋਲ੍ਹ ਕੇ ਦੇਖੀ ਤਾਂ ਸਾਰਿਆਂ ਦੇ ਹੋਸ਼ ਉੱਡ ਗਏ। ਬੋਰੀ ਵਿਚੋਂ ਇਕ ਲਗਭਗ 24 ਸਾਲ ਦੀ ਕੁੜੀ ਦੀ ਲਾਸ਼ ਬਰਾਮਦ ਹੋਈ। ਜਿਸ ਦੇ ਮੂੰਹ ਅਤੇ ਗੁਪਤ ਅੰਗਾਂ ’ਤੇ ਤੇਜ਼ਾਬ ਸੁੱਟਿਆ ਹੋਇਆ ਸੀ ਅਤੇ ਉਸ ਦੀ ਲਾਸ਼ ਨਗਨ ਹਾਲਤ ਵਿਚ ਸੀ। ਚੌਕੀ ਇੰਚਾਰਜ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਨਗਨ ਹਾਲਤ ਵਿਚ ਕੁੜੀ ਦੀ ਪਹਿਚਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ
ਉਧਰ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਏਜੰਟ ਨੂੰ 18 ਲੱਖ ਰੁਪਏ ਦੇ ਕੇ ਲਗਵਾਇਆ ਕੈਨੇਡਾ ਦਾ ਵੀਜ਼ਾ, ਹੋਸ਼ ਤਾਂ ਉਦੋਂ ਉੱਡੇ ਜਦੋਂ ਏਅਰਪੋਰਟ ਪਹੁੰਚ ਖੁੱਲ੍ਹਿਆ ਰਾਜ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦੁੱਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ
NEXT STORY