ਮਾਹਿਲਪੁਰ (ਜਸਵੀਰ) : ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ ’ਚ ਇਕ ਟਰੱਕ ਵੱਲੋਂ ਐਕਟਿਵਾ ਨੂੰ ਪਿੱਛਿਓਂ ਟੱਕਰ ਮਾਰਨ ਨਾਲ ਐਕਟਿਵਾ ਚਾਲਕ ਲੜਕੀ ਦੀਆਂ ਲੱਤਾਂ ਟਰੱਕ ਦੇ ਪਿਛਲੇ ਟਾਇਰਾਂ ਹੇਠ ਆਉਣ ਨਾਲ ਬੁਰੀ ਤਰ੍ਹਾਂ ਦਰੜੀਆਂ ਗਈਆਂ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਪਿੰਡ ਮਹਿਮਦੋਵਾਲ ਕਲਾਂ ਦੀ ਵਸਨੀਕ 26 ਸਾਲਾ ਲਖਵਿੰਦਰ ਕੌਰ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਰੋਜ਼ ਦੀ ਤਰ੍ਹਾਂ ਮਾਹਿਲਪੁਰ ਵਿਖੇ ਚੱਲ ਰਹੀ ਕਿਸੇ ਨਿੱਜੀ ਅਕੈਡਮੀ ’ਚ ਪੜ੍ਹਾਉਣ ਲਈ ਆਪਣੀ ਐਕਵਿਟਾ ’ਤੇ ਜਾ ਰਹੀ ਸੀ ਤਾਂ ਅਚਾਨਕ ਉਕਤ ਸਥਾਨ ’ਤੇ ਬੱਜਰੀ ਨਾਲ ਭਰਿਆ ਟਰੱਕ ਜਿਸ ਨੂੰ ਰਜਿੰਦਰ ਸਿੰਘ ਪੁੱਤਰ ਧਰਮਵੀਰ ਵਾਸੀ ਗੁਰਦਾਸਪੁਰ ਚਲਾ ਰਿਹਾ ਸੀ, ਨੇ ਉਸ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ : ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਫੋਰਚੂਨਰ ਸਵਾਰ ਪੰਜ ਲੋਕਾਂ ਦੀ ਮੌਤ
ਇਸ ਨਾਲ ਲਖਵਿੰਦਰ ਕੌਰ ਡਿੱਗ ਗਈ ਅਤੇ ਉਸ ਦੀਆਂ ਦੋਵੇਂ ਲੱਤਾਂ ਟਰੱਕ ਦੇ ਪਿਛਲੇ ਟਾਇਰਾਂ ਹੇਠਾਂ ਆ ਗਈਆਂ, ਜਿਸ ਨੂੰ ਬੜੀ ਮੁਸ਼ਕਲ ਨਾਲ ਰਾਹਗੀਰਾਂ ਨੇ ਟਰੱਕ ਹੇਠੋਂ ਕੱਢ ਕੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਜ਼ਿਆਦਾ ਗੰਭੀਰ ਦੇਖਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ। ਥਾਣਾ ਮਾਹਿਲਪੁਰ ਦੀ ਪੁਲਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਦੇ ਸਾਰ ਸਕੂਲਾਂ ਨੂੰ ਮਿਲੀ ਧਮਕੀ, ਕੀਤੀ ਗਈ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲੈ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ
NEXT STORY