ਭਵਾਨੀਗੜ੍ਹ (ਕਾਂਸਲ) : ਭਵਾਨੀਗੜ੍ਹ ਨੇੜਲੇ ਪਿੰਡ ਕਾਲਾਝਾੜ ਵਿਖੇ ਅੱਜ ਇਕ ਡਰੇਨ ਵਿਚੋਂ ਇਕ 22 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੇ ਇਲਾਕੇ ਦੇ ਵਿਚ ਸਨਸਨੀ ਫੈਲ ਜਾਣ ਦਾ ਸਮਾਂਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਦੇ ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਕਿਸੇ ਰਾਹਗੀਰ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਕਿ ਕਾਲਾਝਾੜ ਟੋਲ ਪਲਾਜ਼ਾ ਨੇੜਿਓਂ ਲੰਘਦੀ ਡਰੇਨ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ ਤਾਂ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਕੇ ਇਸ ਲਾਸ਼ ਨੂੰ ਨਾਲੇ ਵਿੱਚੋਂ ਬਾਹਰ ਕੱਢਿਆ ਤੇ ਇਸ ਦੀ ਪਹਿਚਾਣ ਲਈ ਸ਼ੁਰੂ ਕੀਤੀ ਗਈ ਕਾਰਵਾਈ ਵਿਚ ਸਾਹਮਣੇ ਆਇਆ ਕਿ ਇਹ ਲਾਸ਼ ਨਵਾਬ ਖਾਂ ਪੁੱਤਰ ਲੇਟ ਦਰਸ਼ਨ ਖਾਨ ਵਾਸੀ ਪਿੰਡ ਡਕਾਲਾ ਦੀ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਇਸ ਸਬੰਧੀ ਡਕਾਲਾ ਪੁਲਸ ਚੌਂਕੀ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਡਕਾਲਾ ਪੁਲਸ ਚੌਂਕੀ ਵਿਖੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਨ ਸਬੰਧੀ ਪਹਿਲਾਂ ਹੀ ਇਤਲਾਹ ਦਿੱਤੀ ਗਈ ਸੀ ਅਤੇ ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਨੂੰ ਕਤਲ ਕਰਨ ਤੋਂ ਬਾਅਦ ਇਕ ਗੱਡੀ ਵਿਚ ਸਵਾਰ ਹੋ ਕੇ ਆਏ ਕੁਝ ਵਿਅਕਤੀ ਇਸ ਦੀ ਲਾਸ਼ ਇੱਥੇ ਡਰੇਨ ਵਿਚ ਸੁੱਟ ਕੇ ਫਰਾਰ ਹੋ ਗਏ। ਇਹ ਵਿਅਕਤੀ ਕੌਣ ਸਨ ਤੇ ਪੂਰੀ ਘਟਨਾ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਲਾਸ਼ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਮੋਰਚਰੀ 'ਚ ਭੇਜ ਦਿੱਤਾ ਗਿਆ ਹੈ ਅਤੇ ਹੁਣ ਅਗਲੀ ਜਾਂਚ ਪਸਿਆਣਾ ਥਾਣੇ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ ਤੈਅ, DC ਵੱਲੋਂ ਹੁਕਮ ਜਾਰੀ
NEXT STORY