ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਇਕ ਲਾਟਰੀ ਸਟਾਲ 'ਤੇ ਅੱਜ ਢੋਲ ਵਜਾ ਕੇ ਅਤੇ ਹਾਰ ਪਾ ਕੇ ਇੱਕ ਨੌਜਵਾਨ ਅਤੇ ਉਸਦੀ ਮਾਤਾ ਦਾ ਸਵਾਗਤ ਕੀਤਾ ਗਿਆ। ਵਜ੍ਹਾ ਇਹ ਸੀ ਕਿ ਲਗਾਤਾਰ ਕਈ ਮਹੀਨਿਆਂ ਤੋਂ ਇਸ ਸਟਾਲ ਤੋਂ ਲਾਟਰੀ ਖਰੀਦਣ ਵਾਲੇ ਨੌਜਵਾਨ ਦਾ ਇੱਕ ਕਰੋੜ ਰੁਪਏ ਦਾ ਇਨਾਮ ਨਿਕਲ ਆਇਆ। ਪਿੰਡ ਵਡਾਲਾ ਗ੍ਰੰਥੀਆਂ ਦੇ ਰਹਿਣ ਵਾਲੇ ਨੌਜਵਾਨ ਨੇ ਦੱਸਿਆ ਕਿ ਉਹ ਪਹਿਲਾਂ ਮਸਕਟ 'ਚ ਡਰਾਈਵਰੀ ਕਰਦਾ ਸੀ ਅਤੇ ਪਿਛਲੇ ਇੱਕ ਸਾਲ ਤੋਂ ਆਪਣੇ ਪਿੰਡ ਹੀ ਰਹਿ ਰਿਹਾ ਹੈ। ਉਸ ਦੇ ਸਿਰ 'ਤੇ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ।
ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
ਕਰਜ਼ਾ ਉਤਾਰਨ ਲਈ ਉਹ ਮਿਹਨਤ ਦੇ ਨਾਲ-ਨਾਲ ਪਿਛਲੇ ਕਈ ਮਹੀਨਿਆਂ ਤੋਂ ਰੋਜ਼ਾਨਾ ਲਾਟਰੀ ਵੀ ਖਰੀਦ ਰਿਹਾ ਸੀ। ਨੌਜਵਾਨ ਨੇ ਦੱਸਿਆ ਕਿ ਪਰਿਵਾਰ ਮੈਨੂੰ ਲਾਟਰੀ ਖਰੀਦਣ ਤੋਂ ਹਮੇਸ਼ਾ ਰੋਕਦਾ ਰਿਹਾ, ਪਰ ਮੈਂ ਇਹ ਆਦਤ ਨਹੀਂ ਛੱਡੀ। ਅੱਜ ਕਿਸਮਤ ਨੇ ਸਾਥ ਦਿੱਤਾ ਤੇ ਇੱਕ ਕਰੋੜ ਦਾ ਇਨਾਮ ਨਿਕਲ ਆਇਆ। ਨੌਜਵਾਨ ਦੀ ਮਾਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਸੱਚਮੁੱਚ ਇਨਾਮ ਲੱਗਾ ਹੈ। ਨੌਜਵਾਨ ਨੇ ਕਿਹਾ ਕਿ ਉਹ ਕਰਜ਼ੇ ਤੋਂ ਪਰੇਸ਼ਾਨ ਸੀ। ਹੁਣ ਸਭ ਤੋਂ ਪਹਿਲਾਂ ਕਰਜ਼ਾ ਉਤਾਰੇਗਾ ਅਤੇ ਬਾਕੀ ਪੈਸਿਆਂ ਨਾਲ ਕੋਈ ਕਾਰੋਬਾਰ ਸ਼ੁਰੂ ਕਰੇਗਾ।
ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
NEXT STORY