ਬੱਧਨੀ ਕਲਾਂ/ਮੋਗਾ : ਪੰਜਾਬ 'ਚ ਆਏ ਦਿਨ ਹੋ ਰਹੇ ਕਾਤਲਾਨਾ ਹਮਲਿਆਂ 'ਚ ਅਨੇਕਾਂ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੀ ਹੈ। ਇਕ ਤੋਂ ਬਾਅਦ ਇਕ ਅਜਿਹੀ ਘਟਨਾ ਰੋਜ਼ਾਨਾ ਸਾਹਮਣੇ ਆ ਰਹੀ ਹੈ ਪਰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕ ਬੇਖੌਫ਼ ਹੋ ਕੇ ਕਾਤਲਾਨਾ ਹਮਲੇ ਕਰ ਰਹੇ ਹਨ। ਅਜਿਹੀ ਹੀ ਇਕ ਮਿਸਾਲ ਅੱਜ ਉਸ ਵਕਤ ਦੇਖਣ ਨੂੰ ਮਿਲੀ ਜਦੋਂ ਦਿਨ-ਦਿਹਾੜੇ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ 'ਚ ਇਕ ਨੌਜਵਾਨ ਦੇਸ ਰਾਜ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਭਰੇ ਬਾਜ਼ਾਰ 'ਚ ਗਲ਼ਾ ਕੱਟ ਦਿੱਤਾ ਗਿਆ। ਨੌਜਵਾਨ ਜ਼ਖ਼ਮੀ ਹਾਲਤ 'ਚ ਕਾਫ਼ੀ ਦੇਰ ਸੜਕ 'ਤੇ ਤੜਫਦਾ ਰਿਹਾ। ਬਾਅਦ ਵਿੱਚ ਇਕੱਤਰ ਲੋਕਾਂ ਨੇ ਉਸ ਨੂੰ ਚੁੱਕ ਕੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਪਰ ਰਸਤੇ ਵਿੱਚ ਹੀ ਨੌਜਵਾਨ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਏ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਮਿਲ ਕੀਤੀ ਇਹ ਅਪੀਲ
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਬੱਧਨੀ ਕਲਾਂ ਦਾ ਰਹਿਣ ਵਾਲਾ ਦੇਸ ਰਾਜ ਜਿਸ ਦੀ ਉਮਰ 25 ਸਾਲ ਹੈ, ਪੁਲਸ ਨੇ ਮ੍ਰਿਤਕ ਹਾਲਤ ਵਿੱਚ ਹੀ ਸਿਵਲ ਹਸਪਤਾਲ ਲਿਆਂਦਾ ਸੀ। ਪਤਾ ਲੱਗਾ ਹੈ ਕਿ ਉਕਤ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਸਬੰਧੀ ਅਸੀਂ ਥਾਣਾ ਬੱਧਨੀ ਕਲਾਂ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਫੌਜ ਦੀ ਭਰਤੀ ਲਈ ਟ੍ਰੇਨਿੰਗ ਦੌਰਾਨ ਕੋਚ ਸਮੇਤ ਨਹਿਰ 'ਚ ਡੁੱਬਾ ਨੌਜਵਾਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਮਿਲ ਕੀਤੀ ਇਹ ਅਪੀਲ
NEXT STORY