ਲੁਧਿਆਣਾ (ਜ.ਬ.) : ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ਵਿਚ ਪਤਨੀ ਤੋਂ ਕਥਿਤ ਤੌਰ 'ਤੇ ਦੁਖੀ ਹੋ ਕੇ ਇਕ ਨੌਜਵਾਨ ਨੇ ਫਾਹ ਲੈ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਸੁਮਿਤ ਥੰਮਣ (37) ਵਜੋਂ ਹੋਈ ਹੈ, ਜੋ ਕਿ ਘੁਮਾਰ ਮੰਡੀ ਇਲਾਕੇ ਵਿਚ ਆਰਟੀਫੀਸ਼ੀਅਲ ਜਿਊਲਰੀ ਦੀ ਸ਼ਾਪ ਵਿਚ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਸੁਮਿਤ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਦੀ ਬਜਾਏ ਪੁਲਸ ਆਪਣਾ ਸਵਾਰਥ ਸਿੱਧ ਕਰਨ ਲਈ ਮਾਮਲੇ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਉਲਟਾ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਧਰਨਾ ਦੇਣ 'ਤੇ ਮਜਬੂਰ ਹੋਣਗੇ।
ਇਹ ਵੀ ਪੜ੍ਹੋ : ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ
ਮ੍ਰਿਤਕ ਦੇ ਭਰਾ ਅੰਕੁਸ਼ ਥੱਮਣ ਨੇ ਦੱਸਿਆ ਕਿ 2014 ਵਿਚ ਹੈਬੋਵਾਲ ਇਲਾਕੇ ਦੀ ਰਹਿਣ ਵਾਲੀ ਰਿਤੂ ਨਾਲ ਉਸ ਦੇ ਭਰਾ ਦਾ ਵਿਆਹ ਹੋਇਆ ਸੀ। ਉਨ੍ਹਾਂ ਦੀ 2 ਸਾਲ ਦੀ ਇਕ ਬੇਟੀ ਵੀ ਹੈ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਭਰਾ-ਭਰਜਾਈ ਵਿਚ ਝਗੜਾ ਰਹਿਣ ਲੱਗਾ। ਉਸ ਦਾ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਭਾਬੀ ਉਸ ਦੇ ਭਰਾ ਨੂੰ ਛੱਡ ਕੇ ਆਪਣੇ ਇਕ ਦੋਸਤ ਕੋਲ ਚਲੀ ਗਈ। ਜਾਂਦੇ ਸਮੇਂ ਉਹ ਬੱਚੀ ਨੂੰ ਭਰਾ ਕੋਲ ਹੀ ਛੱਡ ਗਈ। ਪੰਚਾਇਤੀ ਤੌਰ 'ਤੇ ਕਈ ਵਾਰ ਫ਼ੈਸਲਾ ਵੀ ਹੋਇਆ ਪਰ ਕੋਈ ਵੀ ਸਿਰੇ ਨਹੀਂ ਚੜ੍ਹ ਸਕਿਆ। ਉਸ ਦਾ ਦੋਸ਼ ਹੈ ਕਿ ਬੁੱਧਵਾਰ ਸ਼ਾਮ ਨੂੰ ਭਾਬੀ ਘਰ ਆਈ ਅਤੇ ਭਰਾ ਨਾਲ ਲੜਾਈ-ਝਗੜਾ ਕਰ ਕੇ ਬੱਚੀ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਈ। ਘਟਨਾ ਦਾ ਪਤਾ ਵੀਰਵਾਰ ਦੁਪਹਿਰ ਕਰੀਬ ਡੇਢ ਵਜੇ ਲੱਗਾ ਜਦੋਂ ਮਕਾਨ ਮਾਲਕ ਰਾਜੂ ਸੁਮਿਤ ਨੂੰ ਦੇਖਣ ਲਈ ਛੱਤ 'ਤੇ ਗਿਆ ਤਾਂ ਉਸ ਦੀ ਲਾਸ਼ ਸਟੋਰ ਵਿਚ ਪੱਖੇ ਦੀ ਹੁੱਕ ਨਾਲ ਲਟਕ ਰਹੀ ਸੀ। ਉਸ ਨੇ ਇਸ ਦੀ ਜਾਣਕਾਰੀ ਫੌਰਨ ਸੁਮਿਤ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ। ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਕੇਂਦਰੀ ਵਜ਼ੀਰੀ 'ਚੋਂ ਹਰਸਿਮਰਤ ਦੇ ਅਸਤੀਫੇ ਕੀ ਹਨ ਮਾਇਨੇ!
ਥਾਣਾ ਹੈਬੋਵਾਲ ਦੇ ਮੁਖੀ ਸਬ-ਇੰਸਪੈਕਟਰ ਜਸਕਰਨ ਸਿੰਘ ਸੇਖੋਂ ਦਾ ਕਹਿਣਾ ਹੈ ਕਿ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਪਰ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁਮਿਤ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਸੁਮਿਤ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਦੇ ਨਾਲ ਅਫੇਅਰ ਹੈ। ਪਤਨੀ ਉਸ ਨਾਲ ਰਹਿਣਾ ਨਹੀਂ ਚਾਹੁੰਦੀ ਸੀ ਅਤੇ ਉਸ ਤੋਂ ਤਲਾਕ ਚਾਹੁੰਦੀ ਸੀ ਪਰ ਸੁਮਿਤ ਪਤਨੀ ਨੂੰ ਛੱਡਣ ਲਈ ਤਿਆਰ ਨਹੀਂ ਸੀ। ਪੀੜਤ ਪੱਖ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਸਾਰੇ ਦੋਸ਼ਾਂ ਨੂੰ ਸਿਰਿਓਂ ਹੀ ਖਾਰਿਜ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਹੁਣ ਕੀ ਕਰਨਗੇ ਨਵਜੋਤ ਸਿੰਘ ਸਿੱਧੂ?
ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖ਼ਬਰ
NEXT STORY