ਫਾਜ਼ਿਲਕਾ (ਨਾਗਪਾਲ, ਲੀਲਾਧਰ) : ਜ਼ਿਲ੍ਹਾ ਰੁਜ਼ਗਾਰ ਅਫਸਰ ਮੈਡਮ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ’ਚ ਹੋਣਾ ਹੈ ਜੋ ਕਿ ਇਸ ਵਾਰ ਪੰਜਾਬੀ ’ਚ ਹੋਵੇਗਾ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫੌਜ ’ਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਆਪਣਾ ਨਾਂ ਆਨਲਾਈਨ www.joinindianarmy.nic.in ’ ਤੇ ਰਜਿਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰ ਸਕਦੇ ਹਨ ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੋਲ ਦਿੱਤੇ ਲੰਘੇ ਵਾਹਨ
ਇਹ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ’ਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ, ਜਾਤੀ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀਆਂ ਫੋਟੋ ਸਟੇਟ ਕਾਪੀਆਂ, ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਸਵੇਰੇ 9 ਵਜੇ ਆਉਣ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਉਨ੍ਹਾਂ ਕਿਹਾ ਕਿ ਨੌਜਵਾਨ ਦੀ ਉਮਰ 17 ਤੋਂ 21 ਸਾਲ ਤੱਕ ਹੋਵੇ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਕੈਂਪ ’ਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਦੀ ਬੋਲੀ ਨੂੰ ਲੈ ਕੇ ਟੁੱਟੇ ਰਿਕਾਰਡ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੋਲ ਦਿੱਤੇ ਲੰਘੇ ਵਾਹਨ
NEXT STORY