ਜਲੰਧਰ (ਵਰੁਣ)- ਸਾਲ 2023 ਵਿਚ ਹੋਈ ਸੱਤਾ ਨਾਂ ਦੇ ਨੌਜਵਾਨ ਦੇ ਕਤਲ ਦੇ ਕੇਸ ਵਿਚ ਸ਼ਾਮਲ ਇਕ ਮੁਲਜ਼ਮ ਨੂੰ ਥਾਣਾ ਨੰ. 1 ਦੀ ਪੁਲਸ ਨੇ ਲੁੱਟ-ਖੋਹ ਦੇ ਇਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੰਕਜ ਪੁੱਤਰ ਸ਼ੁਕਰ ਦਾਸ ਵਾਸੀ ਜਾਨਕੀ ਨਗਰ ਮਕਸੂਦਾਂ ਵਜੋਂ ਹੋਈ ਹੈ।
ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਠਾਕੁਰ ਵਾਸੀ ਭੁਪਿੰਦਰ ਨਗਰ ਮਕਸੂਦਾਂ ਸਬਜ਼ੀ ਮੰਡੀ ਵਿਚ ਆੜ੍ਹਤੀ ਦਾ ਮੁਨਸ਼ੀ ਹੈ। 3 ਵਿਅਕਤੀਆਂ ਨੇ ਉਸ ਕੋਲੋਂ ਅਗਸਤ 2024 ਵਿਚ ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਰੁਪਏ ਲੁੱਟ ਲਏ ਸਨ। ਐੱਸ.ਐੱਚ.ਓ. ਅਨੁਸਾਰ ਉਹ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੇ ਹਨ, ਜਦਕਿ ਪੰਕਜ ਪੁੱਤਰ ਸ਼ੁਕਰ ਦਾਸ ਵਾਸੀ ਜਾਨਕੀ ਨਗਰ ਪੁਲਸ ਨੂੰ ਲੋੜੀਂਦਾ ਸੀ। ਪੁਲਸ ਨੇ ਗੁਪਤ ਸੂਚਨਾ ’ਤੇ ਪੰਕਜ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 315 ਬੋਰ ਦਾ ਦੇਸੀ ਕੱਟਾ ਅਤੇ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਡਿਊਟੀ 'ਤੇ ਜਾਂਦੇ ਸਮੇਂ ਮੱਥੇ 'ਚ ਮਾਰੀ ਗੋ.ਲ਼ੀ, ਗੱਡੀ 'ਚ ਮਿਲੀ ਲਾ.ਸ਼
ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੇ ਬਰਲਟਨ ਪਾਰਕ ’ਚ ਸੱਤਾ ਨਾਂ ਦੇ ਨੌਜਵਾਨ ਦੀ ਹੱਤਿਆ ਕੀਤੀ ਸੀ, ਜਿਸ ’ਚ ਗੁੱਲੀ, ਰਾਹੁਲ, ਹਿਮਾਂਸ਼ੂ, ਪੰਕਜ ਅਤੇ ਹੋਰ ਲੋਕਾਂ ਦੇ ਨਾਂ ਸ਼ਾਮਲ ਸਨ। ਪੰਕਜ ਖੁਦ ਨੂੰ ਨਾਬਾਲਗ ਕਹਿ ਕੇ ਜ਼ਮਾਨਤ ਲੈ ਗਿਆ ਸੀ ਪਰ ਪੰਕਜ ਪੇਸ਼ੇਵਰ ਮੁਜਰਿਮ ਹੈ। ਪੁਲਸ ਦਾ ਕਹਿਣਾ ਹੈ ਕਿ ਪੰਕਜ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਅਨੋਖਾ ਪਿੰਡ, ਜਿੱਥੇ ਪੰਚਾਇਤੀ ਚੋਣਾਂ 'ਚ ਮਾਂ-ਪੁੱਤ ਹੋਣਗੇ ਆਹਮੋ-ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਡਿਫਾਲਟਰਾਂ' ਖ਼ਿਲਾਫ਼ ਪਾਵਰਕਾਮ ਨੇ ਤੇਜ਼ ਕੀਤੀ ਕਾਰਵਾਈ, ਧੜਾਧੜ ਕੱਟੇ ਜਾ ਰਹੇ ਕੁਨੈਕਸ਼ਨ
NEXT STORY