ਫਿਰੋਜ਼ਪੁਰ (ਖੁੱਲਰ) : ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਗਿੱਲ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਲੀਲ ਕਰਨ 'ਤੇ ਉਸ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਥਾਣਾ ਘੱਲਖੁਰਦ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਬਲਜੀਤ ਕੌਰ ਪਤਨੀ ਜਗਦੀਸ਼ ਸਿੰਘ ਵਾਸੀ ਪਿੰਡ ਗਿੱਲ ਨੇ ਦੱਸਿਆ ਕਿ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਦੋਸ਼ੀਅਨ ਗੁਰਮੇਲ ਸਿੰਘ ਪੁੱਤਰ ਰਣਜੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਪੱਲਾ ਸਿੰਘ ਅਤੇ ਸੁਖਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਪਿੰਡ ਗਿੱਲ ਵੱਲੋਂ ਕੁੱਟਮਾਰ ਕਰਨ ਅਤੇ ਪਿੰਡ ਵਿਚ ਜਲੀਲ ਕਰਨ ਕਰਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਬਲਜੀਤ ਕੌਰ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
NEXT STORY