ਅਬੋਹਰ (ਸੁਨੀਲ) : ਨੇੜਲੇ ਪਿੰਡ ਕਿੱਲਿਆਂਵਾਲੀ ਦੇ ਇਕ ਨਿਵਾਸੀ ਨੇ ਬੀਤੀ ਰਾਤ ਅਣਜਾਣ ਕਾਰਨਾਂ ਕਰ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜੀ. ਆਰ. ਪੀ. ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਮੁਰਦਾਘਰ ’ਚ ਰੱਖ ਦਿੱਤਾ। ਜਾਣਕਾਰੀ ਅਨੁਸਾਰ 28 ਸਾਲਾ ਸੁਨੀਲ ਕੁਮਾਰ ਪੁੱਤਰ ਤੇਜਾ ਸਿੰਘ ਨਾਈ ਦਾ ਕੰਮ ਕਰਦਾ ਸੀ ਅਤੇ ਕਬੱਡੀ ਦਾ ਖਿਡਾਰੀ ਸੀ, ਜਿਹੜਾ ਕਿ ਹਰਿਆਣਾ ਅਤੇ ਰਾਜਸਥਾਨ ਦੇ ਕਬੱਡੀ ਮੁਕਾਬਲਿਆਂ ’ਚ ਹਿੱਸਾ ਲੈਂਦਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੀਤੀ ਰਾਤ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਬਿਸਕੁਟ ਖਰੀਦਣ ਲਈ ਦੁਕਾਨ ’ਤੇ ਜਾ ਰਿਹਾ ਹੈ। ਉਹ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਉਸ ਦੀ ਭਾਲ ਕਰਨ ’ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਨੇ ਪਿੰਡ ਦੇ ਨੇੜੇ ਰੇਲਵੇ ਪਟੜੀਆਂ ’ਤੇ ਖ਼ੁਦਕੁਸ਼ੀ ਕਰ ਲਈ ਹੈ। ਜੀ. ਆਰ. ਪੀ. ਪੁਲਸ ਅਧਿਕਾਰੀ ਜਸਵੰਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਚੁੱਕ ਕੇ ਮੁਰਦਾਘਰ ’ਚ ਰੱਖ ਦਿੱਤਾ। ਪੁਲਸ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਕਰ ਰਹੀ ਹੈ।
ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
NEXT STORY