ਤਲਵੰਡੀ ਸਾਬੋ, (ਮੁਨੀਸ਼)- ਸਥਾਨਕ ਨਗਰ ਵਿਖੇ ਅੱਜ ਇਕ ਨੌਜਵਾਨ ਨੇ ਅੌਰਤ ਤੋਂ ਪ੍ਰੇਸ਼ਾਨ ਹੋ ਕੇ ਆਤਮ-ਹੱਤਿਆ ਕਰ ਲਈ ਹੈ, ਤਲਵੰਡੀ ਸਾਬੋ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਵਿਸ਼ਨੂੰ ਕੁਮਾਰ (23) ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਜੋ ਕਿ ਨਗਰ ਪੰਚਾਇਤ ਤਲਵੰਡੀ ਸਾਬੋ ਵਿਖੇ ਸਫਾਈ ਸੇਵਕ ਦਾ ਕੰਮ ਕਰਦਾ ਸੀ, ਅੱਜ ਐਤਵਾਰ ਦੀ ਛੁੱਟੀ ਹੋਣ ਕਾਰਨ ਉਹ ਇਕ ਪੀਜੀ ’ਚ ਸਫਾਈ ਕਰਨ ਗਿਆ ਸੀ, ਜਿਥੇ ਉਸ ਨੇ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ, ਜਿਸ ਦੇ ਪਿਤਾ ਨੂੰ ਪਤਾ ਲੱਗਣ ’ਤੇ ਉਨ੍ਹਾਂ ਨੇ ਨੌਜਵਾਨ ਨੂੰ ਉਤਾਰ ਕੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਲਿਅਾਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਬਲਰਾਮ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ਾਦੀਸ਼ੁਦਾ ਸੀ ਪਰ ਉਸ ਨੂੰ ਇਕ ਅੌਰਤ ਤੰਗ-ਪ੍ਰੇਸ਼ਾਨ ਕਰਦੀ ਸੀ ਤੇ ਉਸ ਦਾ ਪਿੱਛਾ ਨਹੀਂ ਸੀ ਛੱਡ ਰਹੀ, ਉਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪੰਚਾਇਤ ਵੀ ਬੁਲਾਈ ਸੀ ਤੇ ਮਾਮਲਾ ਪੁਲਸ ਕੋਲ ਵੀ ਲੈ ਗਏ ਸਨ। ਹੁਣ ਮ੍ਰਿਤਕ ਦੇ ਪਿਤਾ ਨੇ ਪੁਲਸ ਤੋਂ ਅੌਰਤ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਥਾਣਾ ਮੁਖੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।
ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ
NEXT STORY