ਮਲੋਟ (ਸ਼ਾਮ ਜੁਨੇਜਾ) : ਮਲੋਟ ਨੇੜੇ ਪਿੰਡ ਜੰਡਵਾਲਾ ਵਿਖੇ ਇਕ 35 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁਝ ਲੋਕਾਂ ਨੂੰ ਦੱਸਿਆ ਪਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਜੰਡਵਾਲਾ ਵਿਖੇ ਇਸ ਤੋਂ ਪਹਿਲਾਂ ਇਕ ਹੋਰ ਵਿਅਕਤੀ ਨੇ ਸੁਹਰਿਆਂ ਤੋਂ ਦੁਖ਼ੀ ਹੋ ਵੀਡੀਓ ਬਣਾ ਖ਼ੁਦਕੁਸ਼ੀ ਕੀਤੀ ਸੀ। ਮ੍ਰਿਤਕ ਚਿਨਾਣੀ ਦੇ ਕੰਮ ਦੇ ਠੇਕੇ ਲੈਂਦਾ ਸੀ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਵਿਖੇ ਦੀਪਾ ਪੁੱਤਰ ਬਲਵਿੰਦਰ ਸਿੰਘ ਨੇ ਕੱਲ੍ਹ ਸ਼ਾਮ ਨੂੰ ਆਪਣੇ ਘਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਮ੍ਰਿਤਕ ਘਰੇਲੂ ਕਲੇਸ਼ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦਿਆਂ ਉਸ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਪਤਨੀ 'ਤੇ ਤਲਾਕ ਲਈ ਮਜ਼ਬੂਰ ਕਰਨ ਅਕੇ ਸਹੁਰੇ ਪਰਿਵਾਰ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ, ਇਸ ਤੋਂ ਬਾਅਦ ਉਸ ਨੇ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਵਿਚ ਪੁਲਸ ਨੇ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਮੋਗਾ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ
ਥਾਣੇਦਾਰ ਸਤਵੰਤ ਸਿੰਘ ਦਾ ਕਹਿਣਾ ਹੈ ਮ੍ਰਿਤਕ ਦੇ ਪਿਤਾ ਨੇ ਦਰਜ ਕਰਵਾਏ ਬਿਆਨਾਂ ਕਿਹਾ ਕਿ ਉਹ ਕਿਸੇ ਵਿਰੁੱਧ ਕਾਰਵਾਈ ਨਹੀਂ ਕਰਾਉਣਾ ਚਾਹੁੰਦੇ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਵੀ ਪਿੰਡ ਜੰਡਵਾਲਾ ਦੇ ਗੁਰਪਿਆਰ ਸਿੰਘ ਨੇ ਇਸ ਤਰ੍ਹਾਂ ਵੀਡੀਓ ਬਣਾ ਕਿ ਫਿਰ ਖ਼ੁਦਕੁਸ਼ੀ ਕੀਤੀ ਸੀ, ਜਿਸ ਦਾ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ। 5 ਦਿਨਾਂ ਵਿਚ ਪਿੰਡ ਵਿਚ ਇਹ ਦੂਜੀ ਘਟਨਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
CTU 'ਚ ਨੌਕਰੀ ਕਰਨ ਦੇ ਇੱਛੁਕ ਡਰਾਈਵਰਾਂ-ਕੰਡਕਟਰਾਂ ਲਈ ਖ਼ੁਸ਼ਖ਼ਬਰੀ, 6 ਸਾਲਾਂ ਬਾਅਦ ਨਿਕਲੀ ਸਿੱਧੀ ਭਰਤੀ
NEXT STORY